ਮੁੱਖ ਮੰਤਰੀ ਪੰਜਾਬ ਸਮਾਗਮ ਵਿੱਚ ਭਰਨਗੇ ਹਾਜ਼ਰੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਵਾਲਮੀਕਿ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ 28
ਅਕਤੂਬਰ 2023 ਨੂੰ ਰਾਜ ਪੱਧਰੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਨਗੇ।
ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਸ ਸਮਾਗਮ ਨੂੰ ਸਫ਼ਤਲਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।ਤੀਰਥ ਅਤੇ ਉਸਦੇ ਆਲੇ ਦੁਆਲੇ ਦੀ ਸਫ਼ਾਈ ਸ਼ੁਰੂ ਕਰਾ ਦਿੱਤੀ ਗਈ ਹੈ ਅਤੇ ਤੀਰਥ ‘ਤੇ ਰੌਸ਼ਨੀਆਂ ਲਗਾਉਣ ਦਾ ਕੰਮ ਚੱਲ ਰਿਹਾ ਹੈ ਜੋ ਕਿ ਕੱਲ੍ਹ ਤੱਕ ਪੂਰਾ ਕਰ ਦਿੱਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮ ਵਿੱਚ ਵੱਧ ਚੜ੍ਹ ਕੇ ਆਪਣੀ ਹਾਜ਼ਰੀ ਭਰਨ।ਇਸ ਮੌਕੇ ਵੱਖ ਵੱਖ ਭਜਨ ਮੰਡਲੀਆਂ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਦਾ ਗੁਨਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਐਸ.ਡੀ.ਐਮ ਅੰਮ੍ਰਿਤਸਰ-2 ਨਿਕਾਸ ਕੁਮਾਰ, ਮਨਕੰਵਲ ਚਾਹਲ ਅੰਮ੍ਰਿਤਸਰ-1, ਐਸ.ਡੀ.ਐਮ ਮਜੀਠਾ ਸ੍ਰੀਮਤੀ ਹਰਨੂਰ ਕੌਰ ਢਿੱਲੋਂ, ਐਸ.ਡੀ.ਐਮ ਅਜਨਾਲਾ ਅਰਵਿੰਦਰ ਪਾਲ ਸਿੰਘ, ਰੀਜ਼ਨਲ ਟਰਾਂਸਪੋਰਟ ਸਕੱਤਰ ਅਰਸ਼ਪ੍ਰੀਤ ਸਿੰਘ, ਜਾਇੰਟ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਵਰੁਣ ਕੁਮਾਰ, ਐਕਸੀਐਨ ਦਿਆਲ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media