Sunday, December 22, 2024

‘ਸਰਕਾਰ ਤੁਹਾਡੇ ਦੁਆਰ’ ਅਧੀਨ ਪਿੰਡ ਨੰਗਲ ਵਿਖੇ ਡਿਪਟੀ ਕਮਿਸ਼ਨਰ ਨੇ ਲਗਾਇਆ ਸੰਗਤ ਦਰਸ਼ਨ

ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ, ਮੋਕੇ ‘ਤੇ ਕੀਤਾ ਸਮੱਸਿਆਵਾਂ ਦਾ ਹੱਲ

ਪਠਾਨਕੋਟ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ‘ਸਰਕਾਰ ਤੁਹਾਡੇ ਦੁਆਰ’ ਅਧੀਨ ਜਿਲ੍ਹਾ ਪਠਾਨਕੋਟ ਵਿਖੇ ਵੀ ਦੂਰ ਦਰਾਜ਼ ਦੇ ਖੇਤਰਾਂ ਹਿੰਦ-ਪਾਕ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਤੱਕ ਪਹੁੰਚ ਕਰਕੇ ਲੋਕਾਂ ਨਾਲ ਰਾਫਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੋਕੇ ‘ਤੇ ਊਨ੍ਹਾਂ ਦਾ ਹੱਲ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ।ਸੰਗਤ ਦਰਸ਼ਨ ਪ੍ਰੋਗਰਾਮਾਂ ਦੋਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਡਿਪਟੀ ਕਮਿਸਨਰ ਪਠਾਨਕੋਟ ਵਲੋਂ ਅੱਜ ਪਿੰਡ ਨੰਗਲ ਵਿਖੇ ਵਿਸ਼ਸ਼ ਦੋਰਾ ਕੀਤਾ ਅਤੇ ਸੰਗਤ ਦਰਸ਼ਨ ਦੋਰਾਨ ਪਿੰਡ ਨੰਗਲ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਦੋਰੇ ਦੋਰਾਨ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਨਾਲ ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸਨਰ ਜਰਨਲ, ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ ਵੀ ਹਾਜ਼ਰ ਸਨ। ਇਸ ਦੋਰੇ ਦੋਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਵਿਚੋਂ ਜੋਤਸਨਾ ਸਿੰਘ (ਪੀ.ਸੀ.ਐਸ), ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਡਾ. ਰਜਿੰਦਰ ਕੁਮਾਰ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ, ਮਹੇਸ਼ ਕੁਮਾਰ ਐਕਸੀਅਨ ਵਾਟਰ ਸਪਲਾਈ ਸੈਨੀਟੇਸਨ, ਨੀਰੂ ਬਾਲਾ ਬੀ.ਡੀ.ਪੀ.ਓ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਜਿਕਰਯੋਗ ਹੈ ਕਿ ਡਿਪਟੀ ਕਮਿਸਨਰ ਪਠਾਨਕੋਟ ਵਲੋਂ ਸਭ ਤੋਂ ਪਹਿਲਾ ਪਿੰਡ ਨੰਗਲ ਦੀ ਸਰਪੰਚ ਸ੍ਰੀਮਤੀ ਭਾਵਨਾ ਤੋਂ ਪਿੰਡ ਦੇ ਵੇਰਵਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਜਿਸ ਦੋਰਾਨ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਪਿੰਡ ਅੰਦਰ ਬਿਜਲੀ ਅਤੇ ਪੀਣ ਵਾਲੇ ਪਾਣੀ ਦੀ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਹੈ।ਪਿੰਡ ਵਿੱਚ ਸਭ ਤੋਂ ਵੱਡੀ ਸਮੱਸਿਆ ਪਿੰਡ ਦੇ ਨਿਕਾਸੀ ਪਾਣੀ ਦੀ ਹੈ, ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਮਾਮਲੇ ਦੀ ਪੜਤਾਲ ਕਰਨ ਮਗਰੋਂ ਹੀ ਹੱਲ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਰਾਸ਼ਨ ਕਾਰਡ ਕੱਟੇ ਗਏ ਹਨ ਪੋਰਟਲ ਖੱਲਣ ‘ਤੇ ਜੋ ਯੋਗ ਲਾਭਪਾਤਰੀ ਹੋਣਗੇ, ਉਨ੍ਹਾਂ ਦੇ ਰਾਸ਼ਨ ਕਾਰਡ ਬਣਾਏ ਜਾਣਗੇ।
ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਦੋਰੇ ਦੋਰਾਨ ਪੰਚਾਇਤ ਨਾਲ ਸਬੰਧਤ, ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕੀਤਾ ਗਿਆ।ਉਨ੍ਹਾਂ ਇਸ ਦੋਰੇ ਦੋਰਾਨ ਪਿੰਡ ਦੇ ਆਂਗਣਬਾੜੀ ਸੈਂਟਰ ਦਾ ਦੋਰਾ ਵੀ ਕੀਤਾ।ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਦਾ ਦੋਰਾ ਕੀਤਾ ਗਿਆ ਅਤੇ ਸਕੂਲ ਪ੍ਰਬੰਧਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲ ਅੰਦਰ ਲਗਾਏ ਗਏ ਪ੍ਰੋਜੈਕਟਰਾਂ ਦੀ ਸੰਭਾਲ ਚੰਗੀ ਤਰ੍ਹਾਂ ਕੀਤੀ ਜਾਵੇ।ਉਨ੍ਹਾਂ ਵੱਖ ਵੱਖ ਕਲਾਸਾਂ ਅੰਦਰ ਜਾਂ ਕੇ ਬੱਚਿਆਂ ਨਾਲ ਗੱਲਬਾਤ ਕਰਕੇ ਬੱਚਿਆਂ ਦੇ ਮੈਡੀਕਲ ਕਾਰਡ ਦੀ ਵੀ ਜਾਂਚ ਕੀਤੀ।ਉਨਾਂ ਮਿਡ-ਡੇ-ਮੀਲ ਰਸੋਈ ਦੀ ਜਾਂਚ ਕੀਤੀ ਤਾਂ ਸਫਾਈ ਦੇ ਸਾਰੇ ਪ੍ਰਬੰਧ ਪੁਖਤਾ ਪਾਏ ਗਏ।ਊਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਕਸਰ ਵੱਖ ਵੱਖ ਸਕੂਲਾਂ ਅੰਦਰ ਉਨ੍ਹਾਂ ਦੇਖਿਆ ਹੈ ਕਿ ਸਕੂਲਾਂ ਅੰਦਰ ਕਲਾਸ ਰੂਮ ਦੀਆਂ ਖਿੜਕੀਆਂ ਬੰਦ ਹੀ ਹੁੰਦੀਆਂ ਹਨ।ਇਸ ਲਈ ਇਹ ਯਕੀਨੀ ਬਣਾਇਆ ਜਾਵੇ ਸਕੂਲ ਲੱਗਣ ਦੇ ਸਮੇਂ ਅਤੇ ਸਕੂਲ ਵਿੱਚ ਛੁੱਟੀ ਦੇ ਸਮੇਂ 2-2 ਘੰਟੇ ਖਿੜਕੀਆਂ ਖੁੱਲੀਆਂ ਰੱਖੀਆਂ ਜਾਣ ਤਾਂ ਜੋ ਬੱਚਿਆਂ ਨੂੰ ਬਾਹਰ ਦੀ ਸ਼ੁੱਧ ਹਵਾ ਮਿਲ ਸਕੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …