ਅੰਮਿ੍ਰਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਵਿਖੇ ‘ਰੂ-ਬ-ਰੂ’ ਪੋ੍ਰੋਗਰਾਮ ਕਰਵਾਇਆ ਗਿਆ।ਇਸ ਪ੍ਰੋਗਰਾਮ ’ਚ ਖ਼ਾਲਸਾ ਗਲੋਬਲ ਰੀਚ ਫਾਉਡੇਸ਼ਨ ਦੇ ਕੋ-ਆਰਡੀਨੇਟਰ ਸਰਬਜੀਤ ਸਿੰਘ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।ਜਿਨ੍ਹਾਂ ਦਾ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਲੋਂ ਰਸਮੀ ਸਵਾਗਤ ਕੀਤਾ ਗਿਆ।
ਸਰਬਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲਜ ਦੀਆਂ 150 ਵਿਦਿਆਰਥਣਾਂ ਦੀ ਖ਼ਾਲਸਾ ਗਲੋਬਲ ਰੀਚ ਫਾਉਡੇਸ਼ਨ ਸਕਾਲਰਸ਼ਿਪ ਲਈ ਚੋਣ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਨੂੰ 2022-23 ਦੌਰਾਨ 8 ਲੱਖ ਰੁਪਏ ਦੀ ਰਾਸ਼ੀ ਸਕਾਲਰਸ਼ਿਪ ਵਜੋਂ ਪ੍ਰਦਾਨ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਜਿਥੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ, ਉਥੇ ਨਾਲ ਹੀ ਭਵਿੱਖ ’ਚ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖਣ ਦੀ ਪ੍ਰੇਰਣਾ ਦਿੱਤੀ।ਸਰਬਜੀਤ ਸਿੰਘ ਨੇ ਲੋੜਵੰਦ ਅਤੇ ਯੋਗ ਵਿਦਿਆਰਥਣਾਂ ਦੀ ਵਿੱਤੀ ਸਹਾਇਤਾ ਦੇ ਰੂਪ ’ਚ ਮਦਦ ਕਰਦੇ ਰਹਿਣ ਦਾ ਭਰੋਸਾ ਵੀ ਦਿੱਤਾ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਫਾਊਂਡੇਸ਼ਨ ਵਲੋਂ ਹੋਣਹਾਰ ਅਤੇ ਲੋੜਵੰਦ ਵਿਦਿਆਰਥਣਾਂ ਨੂੰ ਪ੍ਰਦਾਨ ਕੀਤੀ ਜਾ ਰਹੀ ਸਹਾਇਤਾ ਰਾਸ਼ੀ ਦਾ ਧੰਨਵਾਦ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …