Thursday, November 21, 2024

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਵੱਖ-ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਦੀ ਹੋਣਹਾਰ ਵਿਦਿਆਰਥਣ ਸਚਲੀਨ ਕੌਰ ਨੇ ਪੰਜਾਬ ਸਰਕਾਰ ਦੁਆਰਾ ਆਯੋਜਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਕਰਾਟੇ ਮੁਕਾਬਲੇ ’ਚ ਸੋਨੇ ਦਾ ਤਗਮਾ ਜਿੱਤ ਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਜੂਨੀਅਰ ਵਰਗ ’ਚ ਖੇਡਦਿਆਂ ਸਚਲੀਨ ਕੌਰ ਨੇ ਦ੍ਰਿੜ੍ਹਤਾ, ਸਾਹਸ ਅਤੇ ਦਲੇਰੀ ਦਾ ਸਬੂਤ ਦਿੱਤਾ ਅਤੇ ਫਸਵੇਂ ਮੁਕਾਬਲੇ ’ਚ ਜਿੱਤ ਹਾਸਲ ਕੀਤੀ ਹੈ।ਉਨ੍ਹਾਂ ਕਿਹਾ ਕਿ ਸਕੂਲ ਲਈ ਬਹੁਤ ਮਾਣ ਦੀ ਗੱਲ ਹੈ ਕਿ ਸਚਲੀਨ ਕੌਰ ਦੀ ‘ਖੇਲੋ ਇੰਡੀਆ’ ਰਾਸ਼ਟਰੀ ਖੇਡਾਂ ’ਚ ਚੋਣ ਹੋ ਗਈ ਹੈ ਅਤੇ ਉਹ ਰਾਸ਼ਟਰੀ ਪੱਧਰ ’ਤੇ ਖੇਡ ਕੇ ਪੰਜਾਬ ਰਾਜ ਦਾ ਨਾਂ ਰੌਸ਼ਨ ਕਰੇਗੀ।
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਦੁਆਰਾ ‘ਕਲਾ ਉਤਸਵ ਸਮਾਗਮ’ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਸਖਸ਼ੀਅਤ ਨੂੰ ਨਿਖਾਰਨਾ ਅਤੇ ਕਲਾਤਮਕ ਗਤੀਵਿਧੀਆਂ ਪ੍ਰਤੀ ਰੁਚਿਤ ਕਰਨਾ ਹੈ।ਉਨ੍ਹਾਂ ਕਿਹਾ ਕਿ ਉਪਰੋਕਤ ਸਮਾਗਮ ’ਚ ਸਹੋਦਿਆ ਕੰਪਲੈਕਸ ਨਾਲ ਜੁੜੀਆਂ ਸੰਸਥਾਵਾਂ ਅਤੇ ਸਰਕਾਰੀ ਸੰਸਥਾਵਾਂ ਨੇ ਭਾਗ ਲਿਆ।ਜਿਸ ’ਚ ਸਕੂਲ ਦੀ ਹੋਣਹਾਰ ਵਿਦਿਆਰਥਣ ਗੁਰਲੀਨ ਅਰੋੜਾ ਨੇ ‘ਸੂਫੀ- ਕਾਵਿ ਗਾਇਨ’ ਮੁਕਾਬਲੇ ’ਚ ਦੂਸਰਾ ਸਥਾਨ ਹਾਸਲ ਕੀਤਾ।ਸ੍ਰ੍ਰੀਮਤੀ ਗਿੱਲ ਨੇ ਸੰਗੀਤ ਵਿਭਾਗ ਦੇ ਮੁਖੀ ਮੈਡਮ ਮਨਦੀਪ ਕੌਰ ਨੂੰ ਵਧਾਈ ਦਿੱਤੀ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਵਿਆਹ ਦੀ ਵਰ੍ਹੇਗੰਢ ਮੁਬਾਰਕ – ਮਨਿੰਦਰ ਪਾਲ ਸਿੰਘ ਅਤੇ ਕਮਲਪ੍ਰੀਤ ਕੌਰ

ਸੰਗਰੂਰ, 21 ਨਵੰਬਰ (ਜਗਸੀਰ ਲੌਂਗਵਾਲ) – ਮਨਿੰਦਰ ਪਾਲ ਸਿੰਘ ਅਤੇ ਕਮਲਪ੍ਰੀਤ ਕੌਰ ਵਾਸੀ ਸੰਗਰੂਰ ਨੇ …