Sunday, September 8, 2024

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨਸ਼ਾ ਮੁਕਤ ਅਭਿਆਨ ’ਚ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸੈਂਕੜੇ ਵਿਦਿਆਰਥੀਆਂ ਨੇ ਅਧਿਆਪਕਾਂ ਸਮੇਤ ਜ਼ਿਲ੍ਹਾ ਪੁਲਿਸ ਕਮਿਸ਼ਨਰ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕੱਲ ਕਰਵਾਏ ਗਏ ਰਾਜ-ਪੱਧਰੀ ਖੇਡ ਸਮਾਗਮਾਂ ਦੀ ਸ਼ੁਰੂਆਤ ਦੌਰਾਨ ਪ੍ਰਮਾਤਮਾ ਦਾ ਓਟ-ਆਸਰਾ ਲੈਣ ਲਈ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਸਮਾਗਮ ’ਚ ਹਿੱਸਾ ਲਿਆ।
ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਦਾ ਹਿੱਸਾ ਬਣਨ ਲਈ ਪੁਲਿਸ ਕਮਿਸ਼ਨਰ ਵਲੋਂ ਸੱਦਾ-ਪੱੱਤਰ ਮਿਲਿਆ ਸੀ।ਜਿਸ ਅਨੁਸਾਰ ਕਾਲਜ ਵੱਲੋਂ ਰਜਿਸਟਰਾਰ ਪ੍ਰੋ. ਦਵਿੰਦਰ ਸਿੰਘ ਦੀ ਅਗਵਾਈ ’ਚ ਅਧਿਆਪਕਾਂ ਦੀ ਟੀਮ ਗਠਿਤ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਗਿਆ।ਵਿਦਿਆਰਥੀਆਂ ’ਚ ਭਾਰੀ ਉਤਸ਼ਾਹ ਪਾਇਆ ਗਿਆ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਉਣ ਦਾ ਪੰਜਾਬ ਸਰਕਾਰ ਦਾ ਇਹ ਇਕ ਅਹਿਮ ਉਪਰਾਲਾ ਹੈ ਅਤੇ ਹਰ ਪੱਧਰ ‘ਤੇ ਅਜਿਹੇ ਹੋਰ ਉਪਰਾਲੇ ਕਰਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਅਰਦਾਸ ਅਤੇ ਸਹੁੰ-ਚੁੱੱਕ ਸਮਾਗਮ ’ਚ ਹਿੱਸਾ ਲੈਣ ਲਈ 11 ਅਧਿਆਪਕਾਂ ਦੀ ਨਿਗਰਾਨੀ ’ਚ ਸੈਂਕੜੇ ਵਿਦਿਆਰਥੀਆਂ ਦੇ ਕਾਫ਼ਿਲੇ ਨੂੰ ਕਾਲਜ ਕੈਂਪਸ ਤੋਂ ਰਵਾਨਾ ਕੀਤਾ ਗਿਆ।
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਤੋਂ ਕ੍ਰਮਵਾਰ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਵਿਦਿਆਰਥੀ ਵੀ ਸਮਾਗਮ ਦਾ ਹਿੱਸਾ ਬਣੇ।ਇਸ ਮੌਕੇ ਡੀਨ ਵਿਦਿਆਰਥੀ ਭਲਾਈ ਡਾ. ਦਲਜੀਤ ਸਿੰਘ, ਡਾ. ਆਤਮ ਸਿੰਘ ਰੰਧਾਵਾ, ਡਾ. ਮੋਹਨ ਸਿੰਘ, ਡਾ. ਜੋਰਾਵਰ ਸਿੰਘ, ਡਾ. ਹਰਬਿਲਾਸ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …