ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸਤੌਜ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਰਾਹਤ ਫਾਊਂਡੇਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਹਰਵਿੰਦਰਪਾਲ ਰਿਸ਼ੀ ਅਤੇ ਸ਼ਹੀਦ ਉਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਦੇ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 38ਵੀਂ ਵਾਰ ਖੂਨਦਾਨ ਕਰਨ ਵਾਲੇ ਉਘੇ ਸਮਾਜ ਸੇਵਕ ਚਮਕੌਰ ਸਿੰਘ ਸ਼ਾਹਪੁਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਰਾਹਤ ਫਾਉਂਡੇਸ਼ਨ ਦੇ ਸੂਬਾ ਮੁਖੀ ਹਰਿੰਦਰ ਪਾਲ ਰਿਸ਼ੀ, ਪ੍ਰਧਾਨ ਗੁਰਸੇਵਕ ਸਿੰਘ, ਲਛਮਣ ਸਿੰਘ ਬਿਗੜਵਾਲ, ਸੁਖਦੇਵ ਸਿੰਘ ਭੁੱਲਰ, ਵਣ ਵਿਸਥਾਰ ਮੰਡਲ ਬਠਿੰਡਾ ਇੰਚਾਰਜ਼ ਸੰਗਰੂ ਗੁਰਦੀਪ ਸਿੰਘ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …