Friday, April 10, 2026

ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਜੋੜ ਮੇਲਾ ਮਨਾਇਆ

ਪਹਿਲੇ ਤੇ ਦੂਜੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਨੂੰ ਕੀਤਾ ਸਨਮਾਨਿਤ

PPN2312201411

ਛੇਹਰਟਾ, 23 ਦਸੰਬਰ (ਕੁਲਦੀਪ ਸਿੰਘ ਨੋਬਲ) – ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂਦਆਰਾ ਕਮੇਟੀ ਨਾਨਕਪੁਰਾ ਦੇ ਮੁੱਖ ਸੇਵਾਦਾਰ ਤਾਰਾ ਸਿੰਘ ਤੇ ਜਨਰਲ ਸਕੱਤਰ ਪਰਮਜੀਤ ਸਿੰਘ ਵਡਾਲੀ ਦੀ ਅਗਵਾਈ ਹੇਂਠ ਗੁਰੂਦੁਆਰਾ ਬਾਬਾ ਜੀਵਨ ਸਿੰਘ [ਨਾਨਕਪੁਰਾ] ਪਿੰਡ ਗੁਰੂ ਕੀ ਵਡਾਲੀ ਵਿੱਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆਂ ਗਿਆ।ਇਸ ਮੋਕੇ ਕੋਂਸਲਰ ਓਮ ਪ੍ਰਕਾਸ਼ ਗੱਬਰ, ਆਈਐਸਐਫ ਦੇ ਕੋਮੀ ਪ੍ਰਧਾਨ ਗੁਰਜੀਤ ਸਿੰਘ ਬਿੱਟੂ ਚੱਕਮੁਕੰਦ, ਸਰਪ੍ਰਸਤ ਤਸਵੀਰ ਸਿੰਘ ਲਹੋਰੀਆ, ਬਲਦੇਵ ਸਿੰਘ ਸੈਕਟਰੀ, ਜਗਤਾਰ ਸਿੰਘ ਮਾਨ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜਰੀ ਭਰੀ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਏ।ਇਸ ਮੋਕੇ ਸ਼ਹੀਦੀ ਜੋੜ ਮੇਲੇ ਵਿਚ ਮਹਾਨ ਪ੍ਰਸਿੱਧ ਰਾਗੀ, ਢਾਡੀ ਤੇ ਕਵਿਸ਼ਰੀ ਜੱਥਿਆਂ ਨੇ ਗੁਰਬਾਣੀ ਰਾਹੀਂ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

ਇਸ ਮੋਕੇ ਨਾਮਵਰ ਕਬੱਡੀ ਟੀਮਾਂ ਵਿਚਕਾਰ ਖੇਡ ਮੁਕਾਬਲੇ ਵੀ ਕਰਵਾਏ ਗਏ, ਜਿਸ ਦੋਰਾਨ ਪਹਿਲੇ ਤੇ ਦੂਜੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਨੂੰ ਨਗਦ ਰਾਸ਼ੀ ਤੇ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੋਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਂਸਲਰ ਓਮ ਪ੍ਰਕਾਸ਼ ਗੱਬਰ, ਆਈਐਸਐਫ ਦੇ ਕੋਮੀ ਪ੍ਰਧਾਨ ਗੁਰਜੀਤ ਸਿੰਘ ਬਿੱਟੂ ਚੱਕਮੁਕੰਦ, ਸਰਪ੍ਰਸਤ ਤਸਵੀਰ ਸਿੰਘ ਲਹੋਰੀਆਂ, ਬਲਦੇਵ ਸਿੰਘ ਬੱਬੂ ਸੈਕਟਰੀ ਤੇ ਹੋਰਾਂ ਨੂੰ ਸਿਰਪਾਓ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੋਕੇ ਬਾਬਾ ਧਾਰ ਸਿੰਘ, ਬਾਬਾ ਮਨਜੀਤ ਸਿੰਘ, ਬਾਬਾ ਜਸਵੰਤ ਸਿੰਘ, ਬਾਬਾ ਜਗੀਰ ਸਿੰਘ, ਅਮਰੀਕ ਸਿੰਘ ਗਿੱਲ, ਹਰਪਾਲ ਸਿੰਘ ਰੰਧਾਂਵਾ, ਦਿਲਰਜ ਗਿੱਲ, ਡਾਕਟਰ ਇੰਦਰਪਾਲ, ਬਹਾਦਰ ਸਿੰਘ, ਹਰਜਿੰਦਰ ਸਿੰਘ, ਸੁਬੇਦਾਰ ਬਲਵੰਤ ਸਿੰਘ, ਬਾਬਾ ਕੁਲਵਿੰਦਰ ਸਿੰਘ, ਹਰਮਿੰਦਰ ਸਿੰਘ ਰਾਜੂ, ਬਾਬਾ ਜਸਬੀਰ ਸਿੰਘ, ਨਿਰਵੈਰ ਸਿੰਘ ਪੱਪੂ, ਬਾਬਾ ਬਲਵਿੰਦਰ ਸਿੰਘ, ਹਰਜੀਤ ਸਿੰਘ ਸੰਧੂ, ਗੁਰਬਾਜ ਸਿੰਘ, ਬਾਬਾ ਦਰਸ਼ਨ ਸਿੰਘ, ਹਰਭਜਨ ਸਿੰਘ ਸਹੋਤਾ, ਬਾਪੂ ਮਹਿੰਦਰ ਸਿੰਘ, ਗੁਰਜੀਤ ਸਿੰਘ ਸੰਧੂ, ਬਾਵਾ ਸਿੰਘ ਬੱਬੂ, ਡਾ. ਅਜੀਤ ਸਿੰਘ, ਸਤਨਾਮ ਸਿੰਘ, ਹਰਭਜਨ ਸਿੰਘ, ਗੁਰਮੁੱਖ ਸਿੰਘ ਬਿੱਲਾ ਆਦਿ ਹਾਜ਼ਰ ਸਨ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply