Sunday, December 22, 2024

ਕੈਬਨਿਟ ਮੰਤਰੀ ਅਰੋੜਾ ਵਲੋਂ ਪੀ.ਸੀ.ਐਸ ਜੁਡੀਸ਼ੀਅਲ ਪ੍ਰੀਖਿਆ ਪਾਸ ਕਰਨ ਲਈ ਸੁਨਾਮ ਦੀ ਪ੍ਰਿਯੰਕਾ ਦਾ ਵਿਸ਼ੇਸ਼ ਸਨਮਾਨ

ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਪੀ.ਸੀ.ਐਸ ਜੁਡੀਸ਼ੀਅਲ ਪ੍ਰੀਖਿਆ ਪਾਸ ਕਰਨ ਵਾਲੀ ਸੁਨਾਮ ਸ਼ਹਿਰ ਦੀ ਵਸਨੀਕ ਪ੍ਰਿਯੰਕਾ ਦਾ ਸਨਮਾਨ ਕਰਨ ਲਈ ਵਿਸ਼ੇਸ ਤੌਰ ‘ਤੇ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਵਲੋਂ ਆਪਣੀ ਲਗਨ, ਮਿਹਨਤ, ਕਾਬਲੀਅਤ ਤੇ ਦ੍ਰਿੜ ਇਰਾਦੇ ਸਦਕਾ ਬੁਲੰਦੀਆਂ ਨੂੰ ਛੂਹਿਆ ਜਾ ਰਿਹਾ ਹੈ।ਪ੍ਰਿਯੰਕਾ ਅਤੇ ਪਰਿਵਾਰਕ ਮੈਂਬਰ ਨੂੰ ਮੁਬਾਰਕਬਾਦ ਦਿੰਦਿਆਂ ਕਰਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਪ੍ਰਿਯੰਕਾ ਦੀ ਇਸ ਪ੍ਰਾਪਤੀ ਨਾਲ ਨਾ ਕੇਵਲ ਸੁਨਾਮ ਬਲਕਿ ਪੂਰੇ ਸੂਬੇ ਦਾ ਨਾਮ ਰੌਸ਼ਨ ਹੋਇਆ ਹੈ ਅਤੇ ਇਹ ਇੱਕ ਸ਼ਾਨਦਾਰ ਤੇ ਵੱਡੀ ਉਪਲੱਬਧੀ ਹੈ।ਉਨ੍ਹਾਂ ਕਿਹਾ ਕਿ ਪ੍ਰਿਯੰਕਾ ਨੇ ਇਹ ਸਾਬਤ ਕਰ ਵਿਖਾਇਆ ਹੈ ਕਿ ਹੌਂਸਲੇ ਨਾਲ ਕੁੱਝ ਵੀ ਹਾਸਲ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਲੜਕੀਆਂ ਅੱਜ ਕਿਸੇ ਵੀ ਖੇਤਰ ਵਿੱਚ ਲੜਕਿਆਂ ਨਾਲੋਂ ਪਿਛੇ ਨਹੀਂ ਰਹੀਆਂ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਮਹਿਜ਼ 18 ਮਹੀਨਿਆਂ ਦੇ ਸਮੇਂ ਅੰਦਰ ਹੀ 37 ਹਜ਼ਾਰ ਤੋਂ ਵਧੇਰੇ ਲੜਕੇ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਇੱਕ ਮਿਸਾਲ ਕਾਇਮ ਕੀਤੀ ਗਈ ਹੈ।ਉਨ੍ਹਾਂ ਪ੍ਰਿਯੰਕਾ ਨੂੰ ਇਸ ਸ਼ਲਾਘਾਯੋਗ ਉਪਲਬਧੀ ਲਈ ਸਨਮਾਨਿਤ ਕਰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਇਸ ਮੌਕੇ ਸਾਹਿਬ ਸਿੰਘ, ਸੰਦੀਪ ਜਿੰਦਲ, ਹਰਮੀਤ ਵਿਰਕ, ਸੰਨੀ ਖਟਕ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …