ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਏ ਜਾ ਰਹੇ ਸਕੂਲ ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਅੱਜ ਦੋ-ਰੋਜ਼ਾ ਯੋਗਾ ਕੈਂਪ ਲਗਾਇਆ ਗਿਆ।ਜਿਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।ਯੋਗਾ ਟਿਊਟਰ ਕੁਲਦੀਪ ਸਿੰਘ ਨੇ ਬੱਚਿਆਂ ਨੂੰ ਯੋਗਾ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ, ਜਿਨ੍ਹਾਂ ਵਿੱਚ ਬੱਚਿਆਂ ਨੇ ਬਹੁਤ ਹੀ ਚਾਅ ਅਤੇ ਉਤਸ਼ਾਹ ਦਿਖਾਇਆ। ਪ੍ਰਿੰਸੀਪਲ ਪ੍ਰਵੀਨ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਵੇਰੇ ਬਿਨਾਂ ਕੁੱਝ ਖਾਏ ਯੋਗਾ ਕਰਨ ਨਾਲ ਸਾਡਾ ਸਰੀਰ ਫਿੱਟ ਰਹਿੰਦਾ ਹੈ।ਜੇ ਅਸੀਂ ਯੋਗਾ ਕਰਾਂਗੇ ਤਾਂ ਸਾਡਾ ਦਿਮਾਗ ਵੀ ਚੁਸਤ ਰਹੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …