ਨੋਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਪੰਜਾਬ ਸਰਕਾਰ ਦਾ ਇੱਕ ਬਹੁਤ ਵਧੀਆ ਉਪਰਾਲਾ- ਡਿਪਟੀ ਕਮਿਸ਼ਨਰ
ਪਠਾਨਕੋਟ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿਖੇ ਅੱਜ ‘ਖੇਡਾਂ ਵਤਨ ਪੰਜਾਬ ਦੀਆਂ-2023’ ਸੀਜ਼ਨ-2 ਦੇ ਸੂਬਾ ਪੱਧਰੀ ਖੇਡਾਂ ਦਾ ਸ਼ੁਭ ਆਰੰਭ ਚਮਰੋੜ (ਮਿੰਨੀ ਗੋਆ) ਵਿਖੇ ਕੀਤਾ ਗਿਆ।ਅੱਜ ਸੂਬਾ ਪੱਧਰੀ ਖੇਡਾਂ ਦੇ ਪਹਿਲੇ ਦਿਨ ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਮੁੱਖ ਮਹਿਮਾਨ ਵਜੋਂ ਅਤੇ ਅੰਮਿਤ ਮੰਟੂ ਜਿਲ੍ਹਾ ਇੰਚਾਰਜ਼ ਆਮ ਆਦਮੀ ਪਾਰਟੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਜਿਲ੍ਹਾ ਪਠਾਨਕੋਟ ਵਿੱਚ ਰਾਜ ਪੱਧਰੀ ਖੇਡਾਂ ਕੈਕਿੰਗ ਅਤੇ ਕੈਨੋਇੰਗ ਵਾਟਰ ਖੇਡਾਂ ਦਾ ਸ਼ੁਭਆਰੰਭ ਕੀਤਾ।ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ, ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਜਗਜੀਵਨ ਸਿੰਘ ਜਿਲ੍ਹਾ ਖੇਡ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਸੌਰਭ ਬਹਿਲ ਜਰਨਲ ਸਕੱਤਰ ਆਮ ਆਦਮੀ ਪਾਰਟੀ ਪਠਾਨਕੋਟ, ਅਰੁਣ ਕੁਮਾਰ ਜਿਲ੍ਹਾ ਖੇਡ ਕੋਆਰਡੀਨੇਟਰ (ਸਿੱਖਿਆ), ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਡਾ. ਕੇਵਲ ਕ੍ਰਿਸ਼ਨ , ਐਨ.ਡੀ.ਆਰ.ਐਫ ਟੀਮ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।
ਜਿਕਰਯੋਗ ਹੈ ਕਿ ਸਭ ਤੋਂ ਪਹਿਲਾਂ ਮੁੱਖ ਮਹਿਮਾਨ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਮਿਲ ਕੇ ਜਾਣ ਪਹਿਚਾਣ ਕੀਤੀ ਅਤੇ ਸਾਰੇ ਖਿਡਾਰੀਆਂ ਵਲੋਂ ਖੇਡਾਂ ਸ਼ੁਰੂ ਕਰਨ ਤੋਂ ਪਹਿਲਾ ਸਹੂੰ ਚੁੱਕੀ ਗਈ।ਇਸ ਤੋਂ ਬਾਅਦ ਰਾਜ ਪੱਧਰੀ ਕੈਕਿੰਗ ਅਤੇ ਕੈਨੋਇੰਗ ਵਾਟਰ ਖੇਡਾਂ ਦਾ ਸੁਭਆਰੰਭ ਕੀਤਾ ਗਿਆ।
ਡਿਪਟੀ ਕਮਿਸਨਰ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ ਕਿ ਨੋਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਲਈ ਖੇਡਾਂ ਵਤਨ ਪੰਜਾਬ ਦੀਆਂ-2023 ਸੀਜ਼ਨ-2 ਜ਼ਿਲ੍ਹਾ ਪਠਾਨਕੋਟ ਵਿੱਚ ਵੀ ਪਹਿਲਾ ਬਲਾਕ, ਜ਼ਿਲ੍ਹਾ, ਤੇ ਅਤੇ ਹੁਣ ਰਾਜ ਪੱਧਰੀ ਖੇਡਾਂ ਕਰਵਾਈਆਂ ਗਈਆਂ ਹਨ।ਇਹ ਰਾਜ ਪੱਧਰੀ ਖੇਡਾਂ ਤਿੰਨ ਦਿਨ ਚੱਲਣਗੀਆਂ ਅਤੇ ਐਤਵਾਰ ਦੇ ਦਿਨ ਖੇਡਾਂ ਦਾ ਸਮਾਪਨ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਅੰਡਰ- 14,17 ਅਤੇ 21 ਵਰਗ ਦੇ ਖੇਡ ਮੁਕਾਬਲੇ ਕਰਵਾਏ ਗਏ।ਖੇਡ ਵਿਭਾਗ ਪੰਜਾਬ ਵਲੋਂ ਜੇਤੂ ਖਿਡਾਰੀਆਂ ਨੂੰ ਪਹਿਲੇ 10000, ਦੂਜੇ 7000 ਅਤੇ ਤੀਜੇ 5000 ਸਮੇਤ ਮੈਡਲ ਅਤੇ ਸਰਟੀਫਿਕੇਟ ਦਿੱਤੇ ਜਾਣਗੇ।
ਅੰਮਿਤ ਮੰਟੂ ਜਿਲ੍ਹਾ ਇੰਚਾਰਜ਼ ਆਮ ਆਦਮੀ ਪਾਰਟੀ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਧਾਰ ਖੇਤਰ ਅੰਦਰ ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਹੀ ਅੱਜ ਅਤੇ ਭਵਿੱਖ ਵਿੱਚ ਚਮਰੋੜ (ਮਿੰਨੀ ਗੋਆ) ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ।ਪੰਜਾਬ ਸਰਕਾਰ ਵਲੋਂ ਜਿਲ੍ਹਾ ਪਠਾਨਕੋਟ ਅੰਦਰ ਮਿੰਨੀ ਗੋਆ ਨੂੰ ਟੂਰਿਸਟ ਹੱਬ ਬਣਾਏ ਜਾਣ ਤੋਂ ਬਾਅਦ ਪੂਰੀ ਦੁਨੀਆਂ ਅੰਦਰ ਜਿਲ੍ਹਾ ਪਠਾਨਕੋਟ ਦੀ ਵੱਖਰੀ ਪਹਿਚਾਣ ਬਣੇਗੀ ਅਤੇ ਇਹ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਉਪਰਾਲਿਆ ਸਦਕਾ ਹੋਵੇਗਾ।ਇਸ ਪ੍ਰੋਗਰਾਮ ਦੇ ਅੰਤ ਵਿੱਚ ਖੇਡ ਵਿਭਾਗ ਵਲੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਖਿਡਾਰੀਆਂ ਨੂੰ ਯਾਦਗਾਰ ਚਿੰਨ੍ਹ ਅਤੇ ਖੇਡ ਵਿਭਾਗ ਵਲੋਂ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਨੂੰ ਵੀ ਯਾਦਗਾਰ ਚਿਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …