Saturday, July 27, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰਯੋਗੀ ਪ੍ਰੀਖਿਆਵਾਂ 01 ਨਵੰਬਰ ਤੋਂ

ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਬੀ.ਏ./ਬੀ.ਐਸ.ਸੀ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ ਦੇ ਸਾਰੇ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਮਿਤੀ 01 ਨਵੰਬਰ 2023 ਤੋਂ ਆਰੰਭ ਹੋ ਰਹੀਆਂ ਹਨ।
ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਡਾ. ਪਲਵਿੰਦਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਪ੍ਰਾਈਵੇਟ ਪ੍ਰੀਖਿਆਰਥੀਆਂ ਵੱਲੋਂ ਕੋਈ ਪ੍ਰਯੋਗੀ ਵਿਸ਼ਾ ਰੱਖਿਆ ਗਿਆ ਹੈ, ਉਨ੍ਹਾਂ ਨੂੰ ਸੂਚਿਤ ਕਤਿਾ ਜਾਂਦਾ ਹੈ ਕਿ ਮਿਤੀ 01 ਨਵੰਬਰ ਤੋਂ ਪਹਿਲਾਂ ਪਹਿਲਾਂ <http://collegeadmissions.gndu.ac.in/loginNew.aspx> ਲਿੰਕ `ਤੇ ਲੌਗਇਨ ਕਰਕੇ ਆਪਣੀ ਪ੍ਰਯੋਗੀ ਪ੍ਰੀਖਿਆ ਨਾਲ ਸਬੰਧਤ ਮਿਤੀ, ਕੇਂਦਰ ਅਤੇ ਸਮੇਂ ਦੀ ਜਾਣਕਾਰੀ ਡਾਊਨਲੋਡ ਕਰ ਲੈਣ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …