Wednesday, February 25, 2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸੋਧਿਆ ਗਿਆ ਫਾਰਮ ਨੰਬਰ 1

21 ਅਕਤੂਬਰ ਤੋਂ ਸ਼ੁਰੂ ਹੋਵੇਗੀ ਵੋਟਰਾਂ ਦੀ ਰਜਿਸਟ੍ਰੇਸ਼ਨ

ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ ਪੰਜਾਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਨ ਲਈ ਵੋਟਰ ਵਲੋਂ ਭਰਿਆ ਜਾਣ ਵਾਲਾ ਫਾਰਮ-1 ਸੋਧਿਆ ਗਿਆ ਹੈ ਅਤੇ ਇਸ ਫਾਰਮ ਨੂੰ ਜਿਲ੍ਹਾ ਪ੍ਰ੍ਰਸਾਸ਼ਨ ਦੀ ਵੈਬਸਾਈਡ ‘ਤੇ ਅਪਲੋਡ ਕਰਕੇ ਪੁਰਾਣੇ ਫਾਰਮ ਨੂੰ ਵੈਬਸਾਈਟ ਤੋਂ ਹਟਾ ਲਿਆ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਰਾਣੇ ਫਾਰਮ ਨੂੰ ਕਿਸੇ ਵੀ ਸੂਰਤ ਵਿੱਚ ਨਾ ਵਰਤਿਆ ਜਾਵੇ।ਇਸ ਸਬੰਧੀ ਸਮੂਹ ਰਿਵਾਇਜ਼ ਅਥਾਰਿਟੀ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।ਉਨਾਂ ਦੱਸਿਆ ਕਿ ਨਿਰਧਾਰਤ ਫਾਰਮਾਂ (1) ਵਿੱਚ ਸਿੱਖ ਗੁਰਦੁਆਰਾ ਐਕਟ 1925 ਦੀ ਧਾਰਾ 2 (9) ਅਧੀਨ ਸਿੱਖ ਦੀ ਪਰਿਭਾਸ਼ਾ ਸਬੰਧੀ ਸਵੈ-ਘੋਸ਼ਣਾ ਦਰਜ਼ ਕਰਨ ਸਬੰਧੀ ਸ਼ੋਧ ਕੀਤੀ ਗਈ ਹੈ।
ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ।ਵਧੀਕ ਜ਼ਿਲਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ ਜੋ ਕਿ 15 ਨਵੰਬਰ 2023 ਤੱਕ ਚੱਲੇਗੀ ਅਤੇ ਇਸ ਦੌਰਾਨ ਵੋਟਰ ਸੂਚੀ ਦੀ ਤਿਆਰੀ ਲਈ ਕੇਸਾਧਾਰੀ ਵਿਅਕਤੀਆਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ।ਉਨਾਂ ਦੱਸਿਆ ਕਿ ਲੋੜੀਂਦੇ ਫਾਰਮ ਪੇਂਡੂ ਖੇਤਰਾਂ ਵਿੱਚ ਜਿਲ੍ਹੇ ਦੇ ਸਮੂਹ ਪਟਵਾਰੀਆਂ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਨਿਗਮ, ਨਗਰ ਕੌਂਸਲਾਂ, ਨਗਰ ਪੰਚਾਇਤਾਂ, ਕਾਰਜ ਸਾਧਕ ਅਫ਼ਸਰਾਂ ਪਾਸ ਜਮ੍ਹਾ ਕਰਵਾ ਸਕਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਵਿੱਚ ਪੈਂਦੇ ਸ਼੍ਰੋਮਣੀ ਕਮੇਟੀ ਦੇ ਚੋਣ ਹਲਕੇ 87- ਬਾਬਾ ਬਕਾਲਾ ਲਈ ਉਪ ਮੰਡਲ ਮੈਜਿਸਟ੍ਰੇਟ ਬਾਬਾ ਬਕਾਲਾ, 95-ਵੇਰਕਾ ਲਈ ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-2, 96-ਅੰਮ੍ਰਿਤਸਰ ਸ਼ਹਿਰ ਪੂਰਬੀ ਲਈ ਜਾਇੰਟ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, 97-ਅੰਮ੍ਰਿਤਸਰ ਸ਼ਹਿਰ ਕੇਂਦਰੀ ਲਈ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ, 98-ਅੰਮ੍ਰਿਤਸਰ ਸ਼ਹਿਰ ਪੱਛਮੀ ਲਈ ਵਧੀਕ ਚੀਫ ਮੁੱਖ ਪ੍ਰਸਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਿਟੀ, 99-ਚੋਗਾਵਾਂ ਲਈ ਉਪ ਮੰਡਲ ਮੈਜਿਸਟ੍ਰੇਟ ਲੋਪੋਕੇ, 100-ਅਜਨਾਲਾ ਲਈ ਉੱਪ ਮੰਡਲ ਮੈਜਿਸਟ੍ਰੇਟ ਅਜਨਾਲਾ, 101-ਗੁਰੂ ਕਾ ਬਾਗ ਲਈ ਉੱਪ ਮੰਡਲ ਮੈਜਿਸਟ੍ਰੇਟ ਮਜੀਠਾ, 102-ਜੰਡਿਆਲਾ ਲਈ ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਅਤੇ 103-ਮੱਤੇਵਾਲ ਲਈ ਸਹਾਇਕ ਕਮਿਸ਼ਨਰ ਜਨਰਲ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਕੇਵਲ ਕੇਸਾਧਾਰੀ ਸਿੱਖ ਗੁਰਦੁਆਰਾ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਲਈ ਸੋਧਿਆ ਫਾਰਮ ਨੰਬਰ 1 ਭਰਨ ਦੀ ਖੇਚਲ ਅਤੇ ਫਾਰਮ ਵਿਅਕਤੀ ਦੇ ਰੂਪ ਵਿੱਚ ਹੀ ਪ੍ਰਾਪਤ ਕੀਤੇ ਜਾਣਗੇ।ਉਨਾਂ ਦੱਸਿਆ ਕਿ ਫਾਰਮ ਨੰਬਰ 1 ਜਿਲ੍ਹਾ ਪ੍ਰਸਾਸ਼ਨ ਦੀ ਵੈਬਸਾਈਟ www.amritsar.nic.in ਉਪਲੱਬਧ ਕਰਵਾ ਦਿੱਤਾ ਗਿਆ ਹੈ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …