ਪੰਜਾਬ ਪੁਲਿਸ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸ਼ਾਂ ਦਿੱਤੀਆਂ ਵੱਡੀਆਂ ਕੁਰਬਾਨੀਆਂ-ਐਸ.ਐਸ.ਪੀ
ਪਠਾਨਕੋਟ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਦੀ ਖਾਤਰ ਅਪਣੀਆਂ ਜਾਨਾਂ ਦੀਆਂ ਕੁਰਬਾਨੀਆਂ ਦੇਣ ਵਾਲੇ ਸਹੀਦਾਂ ਦੀ ਖਾਤਰ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਇਨਾਂ ਦੇ ਸਦਕਾ ਹੀ ਦੇਸ਼ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਬਰਕਰਾਰ ਹੈ।ਇਹ ਪ੍ਰਗਟਾਵਾ ਹਰਕਮਲਪ੍ਰੀਤ ਸਿੰਘ ਖੱਖ (ਆਈ.ਪੀ.ਐਸ) ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਨੇ ਪੁਲਿਸ ਲਾਈਨ ਪਠਾਨਕੋਟ ਵਿਖੇ ਯਾਦਗਾਰ ਪਰੇਡ ਦਿਵਸ ਮੋਕੇ ਕੀਤਾ।ਸਭ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ੋਕ ਸਲਾਮੀ ਦਿੱਤੀ ਗਈ।ਸਮਾਰੋਹ ਵਿੱਚ ਹਾਜ਼ਰ ਐਸ.ਐਸ਼.ਪੀ ਹਰਕਮਲਪ੍ਰੀਤ ਸਿੰਘ ਖੱਖ ਵੱਲੋਂ ਦੀਪਕ ਰੋਸ਼ਨ ਕਰ ਕੇ ਅਤੇ ਸਰਧਾ ਦੇ ਫੁੱਲ ਭੇਂਟ ਕਰ ਕੇ ਸ਼ਹੀਦਾਂ ਨੂੰ ਨਮਨ ਕੀਤਾ ਗਿਆ ਅਤੇ ਪੰਜਾਬ ਪੁਲਿਸ ਵੱਲੋਂ ਸਲਾਮੀ ਦਿੱਤੀ ਗਈ।ਜਿਲ੍ਹਾ ਪਠਾਨਕੋਟ ਵਿੱਚ ਤੈਨਾਤ ਪੰਜਾਬ ਪੁਲਿਸ ਦੇ ਹੋਰ ਅਧਿਕਾਰੀਆਂ ਵਲੋਂ ਕੰਵਰ ਰਵਿੰਦਰ ਵਿੱਕੀ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਸਹੀਦ ਪਰਿਵਾਰਾਂ ਦੇ ਪਰਿਵਾਰਿਕ ਮੈਂਬਰਾਂ ਵਲੋਂ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੇ ਮੈਂਬਰ ਆਦਿ ਹਾਜ਼ਰ ਸਨ।ਗੁਰਦਿਆਲ ਸੈਣੀ ਰਿਟਾਇਰਡ ਡੀ.ਐਸ.ਪੀ ਵਲੋਂ ਵੀ ਅੱਜ ਦੇ ਦਿਹਾੜੇ ‘ਤੇ ਚਾਨਣਾ ਪਾਇਆ।ਜਿਲ੍ਹਾ ਪਠਾਨਕੋਟ ਦੇ 15 ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ।ਗੁਰਬਾਜ ਸਿੰਘ ਪੀ.ਪੀ.ਐਸ ਐਸ.ਪੀ ਸਥਾਨਕ ਵੱਲੋਂ ਦੇਸ਼ ਦੇ ਸ਼ਹੀਦਾਂ ਦੇ ਨਾਮ ਪੜ ਕੇ ਸੁਣਾਏ ਗਏ।
ਸੀਨੀਅਰ ਪੁਲਿਸ ਕਪਤਾਨ ਖੱਖ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗੋਰਵਮਈ ਤੇ ਸ਼ਾਨਾਮੱਤਾ ਹੈ, ਜਿਸੇ ਨੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਹਮੇਸਾਂ ਅੱਗੇ ਹੋ ਕੇ ਕੁਰਬਾਨੀਆਂ ਦਿੱਤੀਆਂ ਅਤੇ ਅਤੇ ਅੱਜ ਦੇ ਸਮਾਰੋਹ ਦਾ ਅਸਲੀ ਮੁੱਖ ਮਹਿਮਾਨ ਸਹੀਦਾਂ ਦੇ ਪਰਿਵਾਰਿਕ ਮੈਂਬਰ ਹਨ। ਉਨਾਂ ਕਿਹਾ ਕਿ ਪੰਜਾਬ ਅੰਦਰ ਜਦ ਅੱਤਵਾਦ ਦੇ ਕਾਲੇ ਬੱਦਲਾਂ ਦਾ ਦੌਰ ਚੱਲ ਰਿਹਾ ਸੀ ਤੇ ਪੁਲਿਸ ਜਵਾਨਾਂ ਤੇ ਅਧਿਕਾਰੀਆਂ ਨੇ ਸ਼ਹਦਾਤਾਂ ਜਾ ਜਾਮ ਪੀ ਕੇ ਦੇਸ਼ ਅੰਦਰ ਅਮਨ-ਸ਼ਾਂਤੀ ਕਾਇਮ ਰੱਖੀ।ਉਨਾਂ ਅੱਜ ਦੇ 21 ਅਕਤੂਬਰ ਦਿਨ ਦਾ ਇਤਿਹਾਸ ਦੱਸਦਿਆਂ ਕਿਹਾ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹੋਟ ਸਪਰਿੰਗ ਖੇਤਰ ਵਿਚ ਸੀ.ਆਰ.ਪੀ.ਐਫ ਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਪੈਟਰੋਲਿੰਗ ਪਾਰਟੀ ਭਾਰਤ-ਚੀਨ ਦੀ ਸਰਹੱਦ ‘ਤੇ ਗਸ਼ਤ ਕਰ ਰਹੀ ਸੀ ਤੇ ਇਸ ਪਾਰਟੀ ਵਿਚ ਕਰੀਬ 10 ਜਵਾਨ ਹੀ ਸ਼ਾਮਿਲ ਸਨ ਤੇ ਚੀਨੀ ਫੋਜਾਂ ਨੇ ਹਮਲਾ ਕਰ ਦਿੱਤਾ, ਪਰ ਇਨਾਂ ਜਵਾਨਾਂ ਨੇ ਬਹੁਤ ਬਹਾਦਰੀ ਨਾਲ ਦੁਸ਼ਮਣਾਂ ਦਾ ਟਾਕਰਾ ਕੀਤਾ ਤੇ ਉਨਾਂ ਦੇ ਦੰਦ ਖੱਟ ਕੀਤੇ।ਪਰ ਆਪਣੀ ਮਾਤਰ ਭੂਮੀ ਵਿੱਚ ਦਾਖਲ ਨਹੀਂ ਹੋਣ ਦਿੱਤਾ।ਉਸੇ ਦਿਨ ਦੀ ਯਾਦ ਵਿਚ ਅੱਜ ਪੂਰੇ ਭਾਰਤ ਵਿਚ ‘ਪੁਲਿਸ ਸ਼ਹੀਦੀ ਦਿਵਸ’ ਮਨਾਇਆ ਜਾਂਦਾ ਹੈ।ਇਸ ਦੀ ਸ਼ੁਰੂਆਤ 1960 ਵਿੱਚ ਕੀਤੀ ਗਈ।ਕੰਵਰ ਰਵਿੰਦਰ ਵਿੱਕੀ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨੇ ਵੀ ਦੇਸ਼ ਭਗਤਾਂ ਨੂੰ ਯਾਦ ਕੀਤਾ।
ਸਮਾਰੋਹ ਦੇ ਅੰਤ ਵਿੱਚ ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਸ਼ਹੀਦ ਪਰਿਵਾਰਾਂ ਨਾਲ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।ਇਸ ਦੇ ਨਾਲ ਹੀ ਜਿਹੜੇ ਪਰਿਵਾਰ ਦੀ ਸਮੱਸਿਆ ਸੀ ਉਸ ਲਈ ਵੱਖ ਵੱਖ ਉੱਚ ਅਧਿਕਾਰੀਆਂ ਦੀਆਂ ਡਿਉਟੀਆਂ ਲਗਾਈਆਂ ਗਈਆਂ ਅਤੇ ਜਲਦੀ ਤੋਂ ਜਲਦੀ ਸਮੱਸਿਆਵਾਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ।
ਸਮਾਰੋਹ ਦੋਰਾਨ ਸ਼ਹੀਦਾਂ ਦੇ ਬੱਚੇ ਜੋ ਪੜ ਰਹੇ ਹਨ ਉਨ੍ਹਾਂ ਨੂੰ ਵਜੀਫਾ ਰਾਸ਼ੀ ਦੇ ਚੈਕ ਵੀ ਭੇਂਟ ਕੀਤੇ ਗਏ।