ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਛਪਾਲ ਸਿੰਘ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜੀ ਦੇ ਯਤਨਾ ਸਦਕਾ ਅੱਜ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।ਮਿਲੀ ਜਾਣਕਾਰੀ ਅਨੁਸਾਰ ਇਹ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਵਿਖੇ ਲਗਾਈ ਗਈ।ਇਸ ਲੋਕ ਅਦਾਲਤ ਵਿੱਚ ਪਰਿਵਾਰਕ ਝਗੜੇ, ਜ਼ਮੀਨੀ ਵਿਵਾਦ ਅਤੇ ਮੋਟਰ ਦੁਰਘਟਨਾਂ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਵਿੱਚ ਕੁੱਲ 05 ਬੈਂਚ ਬਣਾਏ ਗਏ ਸਨ।ਜਿਸ ਵਿਚੋਂ ਜ਼ਮੀਨੀ ਵਿਵਾਦ ਅਤੇ ਮੋਟਰ ਦੁਰਘਟਨਾਂ ਕੇਸ ਦੇ ਰਾਜੀਨਾਵੇਂ ਵਾਸਤੇ ਸ਼੍ਰੀ ਦਰਬਾਰੀ ਲਾਲ ਅਤੇ ਸ੍ਰੀ ਦਲਜੀਤ ਸਿੰਘ ਰਲਹਨ, ਵਧੀਕ ਜਿਲ੍ਹਾ ਅਤੇ ਸੇਸ਼ਨਜ ਜੱਜ ਸਾਹਿਬ ਜੀਆਂ ਦੇ ਦੋ ਬੈਂਚ ਅਤੇ ਪਰਿਵਾਰਕ ਲੜਾਈ ਝਗੜੀਆਂ ਦੇ ਨਿਪਟਾਰੇ ਵਾਸਤੇ 03 ਬੈਂਚ ਸ੍ਰੀਮਤੀ ਮਨਦੀਪ ਕੌਰ ਜੱਜ, ਸ਼੍ਰੀਮਤੀ ਸੰਜੀਤਾ ਜੱਜ ਅਤੇ ਸ੍ਰੀਮਤੀ ਪਰਮਜੀਤ ਕੌਰ ਜੱਜ ਦੇ ਬੈਂਚ ਅੰਮ੍ਰਿਤਸਰ ਅਦਾਲਤਾਂ ਵਿੱਚ ਲਗਾਏ ਗਏ।
ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵਲੋਂ ਕੁੱਲ 164 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿੱਚੋਂ 99 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕੀਤਾ ਗਿਆ।ਇਸ ਦੋਰਾਨ ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਅੰਮ੍ਰਿਤਸਰ ਵਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ।ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜ਼ੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ।ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ।ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ।ਦੋਹਾਂ ਧਿਰਾਂ ਵਿੱਚ ਪਿਆਰ ਵਧਦਾ ਹੈ।
Check Also
ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ
ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ …