Thursday, October 17, 2024

ਅਕਾਲ ਅਕੈਡਮੀ ਮਾਇਓਪੱਟੀ ਦੇ ਵਿਦਿਆਰਥੀਆਂ ਨੇ ਦਸਤਾਰ ਅਤੇ ਦੁਮਾਲਾ ਮੁਕਾਬਲੇ ਵਿੱਚ ਮਾਰੀਆਂ ਮੱਲ੍ਹਾਂ

ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਜੀ ਪਿੰਡ ਬਡੋਂ ਜਿਲ੍ਹਾ ਹੁਸ਼ਿਆਰਪੁਰ ਵਿਖੇ ਦੁਮਾਲਾ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਅਕਾਲ ਅਕੈਡਮੀ ਮਾਇਓਪੱਟੀ ਦੇ ਵਿਦਿਆਰਥੀਆਂ ਨੇ ਦਸਤਾਰ ਅਤੇ ਦੁਮਾਲੇ ਮੁਕਾਬਲੇ ਵਿੱਚ ਹਿੱਸਾ ਲਿਆ।ਇਸ ਮੁਕਾਬਲੇ ਵਿੱਚ ਤਕਰੀਬਨ ਪੰਜ ਤੋਂ ਸੱਤ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ।ਪਿੰਡ ਬੱਡੋਂ ਦੁਮਾਲਾ ਅਤੇ ਦਸਤਾਰ ਪ੍ਰਤੀਯੋਗਤਾ ਵਿੱਚ ਅਕੈਡਮੀ ਦੇ ਬੱਚਿਆਂ ਨੇ ਦੁਮਾਲੇ ਬਹੁਤ ਸੋਹਣੇ ਢੰਗ ਨਾਲ ਸਜਾਏ ਅਤੇ ਗੁਰ-ਇਤਿਹਾਸ ਦੇ ਪ੍ਰਸ਼ਨਾਂ ਦੇ ਉਤਰ ਬੜੇ ਹੀ ਸ਼ਾਨਦਾਰ ਢੰਗ ਨਾਲ ਦਿੱਤੇ।
ਇਹਨਾਂ ਮੁਕਾਬਲਿਆਂ ਵਿੱਚ ਅਕਾਲ ਅਕੈਡਮੀ ਮਾਇਉਪੱਟੀ ਦੇ ਵਿਦਿਆਰਥੀ ਕੁੰਵਰ ਕਰਣਵੀਰ ਸਿੰਘ ਪਿੰਡ ਘੜਿਆਲ ਜਿਸ ਨੇ ਦੁਮਾਲਾ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਇਨਾਮ ਵਜੋਂ 3100/- ਰਪਏ ਅਤੇ ਅਕਾਲ ਅਕੈਡਮੀ ਦੇ ਵਿਦਿਆਰਥੀ ਕਰਨਵੀਰ ਸਿੰਘ ਪਿੰਡ ਮੁੱਖਲਿਆਣਾ ਨੇ ਤੀਸਰਾ ਸਥਾਨ ਲੈ ਕੇ 1000/- ਰੁਪਏ ਦਾ ਇਨਾਮ ਹਾਸਲ ਕੀਤਾ।ਵਿਦਿਆਰਥੀਆਂ ਨੂੰ ਇਹ ਇਨਾਮ  ਗੁਰੂ ਮਹਾਰਾਜ ਦੀ ਹਜ਼ੂਰੀ ‘ਚ ਦਿੱਤੇ ਗਏ।
ਬੱਚਿਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਸਭਨਾਂ ਬੱਚਿਆਂ ਨੂੰ ਪਿੰਡ ਬੱਡੋਂ ਦੇ ਪ੍ਰਧਾਨ ਸੰਤ ਗੁਰਚਰਨ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ।ਅਕੈਡਮੀ ਦੇ ਪ੍ਰਿੰਸੀਪਲ ਸ਼ਸ਼ੀ ਬਾਲਾ ਨੇ ਬੱਚਿਆਂ ਦੀ ਹੋਂਸਲਾ ਅਫਜ਼ਾਈ ਕੀਤੀ ਅਤੇ ਇਸ ਪ੍ਰਾਪਤੀ ਲਈ ਸਮੂਹ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।ਜਿਕਰਯੋਗ ਹੈ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਦੀਆਂ ਅਕੈਡਮੀਆਂ ਵਿੱਚ ਬੱਚਿਆਂ ਨੂੰ ਵਿੱਦਿਆ ਦੇ ਨਾਲ-ਨਾਲ ਬਾਣੀ ਅਤੇ ਬਾਣੇ ਨਾਲ ਵੀ ਜੋੜਿਆ ਜਾਂਦਾ ਹੈ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …