Saturday, November 2, 2024

ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਅੰਤਰ-ਜਿਲ੍ਹਾ ਚੈਕਿੰਗ ਦੌਰਾਨ ਭਰੇ ਸੈਂਪਲ

ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਕਮਿਸ਼ਨਰ ਫੂਡ ਐਂਡ ਡਰੱਗ ਅਭਿਨਵ ਤ੍ਰਿਖਾ (ਆਈ.ਏ.ਐਸ) ਵਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਇੱਕ ਸਪੈਸ਼ਲ ਅੰਤਰ ਜਿਲ੍ਹਾ ਚੈਕਿੰਗ ਮੁਹਿੰਮ ਚਲਾਈ ਗਈ।ਜਿਸ ਵਿੱਚ ਸਮੂਹ ਅਧਿਕਾਰੀਆਂ ਨੂੰ ਉਹਨਾਂ ਦੇ ਜਿਲ੍ਹੇ ਤੋਂ ਬਾਹਰ ਚੈਕਿੰਗ ਲਈ ਭੇਜਿਆ ਗਿਆ, ਤਾਂ ਜੋ ਲੋਕਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਆਥਾਰਟੀ ਆਫ ਇੰਡੀਆ ਦੀਆਂ ਹਦਾਇਤਾਂ ਮੁਤਾਬਿਕ ਮਿਆਰੀ ਭੋਜਨ, ਮਿਠਾਈਆਂ ਅਤੇ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆਂ ਕਰਵਾਈਆਂ ਜਾ ਸਕਣ।ਇਸੇ ਮੁਹਿੰਮ ਦੌਰਾਨ ਜਿਲ੍ਹਾ ਤਰਨਤਾਰਨ ਵਿਖੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਨਿਗਰਾਨੀ ਹੇਠ ਜਿਲ੍ਹਾ ਹੁਸ਼ਿਆਰਪੁਰ ਦੇ ਜਿਲ੍ਹਾ ਸਿਹਤ ਅਫਸਰ ਡਾ. ਲਖਵੀਰ ਸਿੰਘ, ਫੂਡ ਸੇਫਟੀ ਅਫਸਰ ਰਜਨੀ, ਹੀਰਾ ਸਿੰਘ ਅਤੇ ਕਾਬਲ ਸਿੰਘ ਦੀ ਟੀਮ ਵਲੋਂ ਜਿਲ੍ਹੇ ਭਰ ਵਿੱਚ ਚੈਕਿੰਗ ਕੀਤੀ।ਇਸ ਮੌਕੇ ਡਾ. ਲਖਵੀਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਟੀਮ ਵਲੋਂ 5 ਸੈਂਪਲ ਭਰੇ ਗਏ ਹਨ ਅਤੇ ਗੈਰ ਮਿਆਰੀ ਅਤੇ ਐਕਸਪਾਇਰ ਮਿਠਾਈਆਂ/ਸਮਾਨ ਨੂੰ ਮੌਕੇ ‘ਤੇ ਨਸ਼ਟ ਕੀਤੀਆਂ ਗਈਆਂ।

Check Also

ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …