
ਨਵੀਂ ਦਿੱਲੀ, 21 ਮਾਰਚ (ਅੰਮ੍ਰਿਤ ਲਾਲ ਮੰਨਣ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਪਵਿੱਤਰ ਛੋਹ ਪ੍ਰਾਪਤ ਗੁਰਦੁਆਰਾ ਬੰਗਲਾ ਸਾਹਿਬ ਦੇ ਪਵਿੱਤਰ ਸਰੋਵਰ ਦੇ ਜਲ ਨੂੰ ਪ੍ਰਦੂਸ਼ਣ ਮੁਕਤ ਅਤੇ ਵਾਤਾਵਰਣ ਰੱਖਿਅਕ ਬਨਾਉਣ ਲਈ ਆਉਣ ਵਾਲੀ ੨੩ ਮਾਰਚ ਨੂੰ ਪੰਜ ਪਿਆਰਿਆਂ ਦੀ ਮੌਜੂਦਗੀ ਵਿਚ ਬਾਬਾ ਬਚਨ ਸਿੰਘ ਕਾਰਸੇਵਾ ਵਾਲਿਆਂ ਵਲੋਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਜਲ ਸਫ਼ਾਈ ਦੀ ਮਸ਼ੀਨ ਸਥਾਪਨਾ ਕੀਤੀ ਜਾਵੇਗੀ।ਪੱਤਰਕਾਰਾਂ ਨੂੰ ਦਿੰਦੇ ਹੋਏ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ ਨੇ ਦਾਅਵਾ ਕੀਤਾ ਕਿ ਹੁਣ ਸਰੋਵਰ ਦਾ ਜਲ ਸੰਗਤਾਂ ਨੂੰ ਪ੍ਰਦੁਸ਼ਣ ਮੁਕਤ ਅਤੇ ਸਾਫ਼ ਮਿਲ ਸਕੇਗਾ। ਖੁਰਾਨਾ ਨੇ ਕਿਹਾ ਕਿ ਇਸ ਪਵਿੱਤਰ ਸਰੋਵਰ ‘ਚ ਵਾਰ-ਵਾਰ ਜਲ ਬਦਲਣ ਤੋਂ ਮੁਕਤੀ ਮਿਲਣ ਤੋਂ ਜਿਥੇ ਜਲ ਦੀ ਦੁਰਵਰਤੋਂ ਬੰਦ ਹੋਵੇਗੀ । ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਪਵਿੱਤਰ ਸਰੋਵਰ ‘ਚ ਸਥਾਪਿਤ ਕੀਤੇ ਗਏ ਜਲ ਸਫ਼ਾਈ ਮਸ਼ੀਨ ਦੀ ਤਰਜ਼ ਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ‘ਚ ਮਸ਼ੀਨ ਸਥਾਪਿਤ ਹੋਵੇਗੀ।ਇਸ ਮੌਕੇ ‘ਤੇ ਕਮੇਟੀ ਦੇ ਮੀਤ ਪ੍ਰਧਾਨ ਤਨਵੰਤ ਸਿੰਘ, ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ, ਮੁੱਖੀ ਸਲਾਹਕਾਰ ਕੁਲਮੋਹਨ ਸਿੰਘ, ਵਿਧਾਇਕ ਜਤਿੰਦਰ ਸਿੰਘ ਸ਼ੰਟੀ ਮੈਂਬਰ ਧੀਰਜ ਕੌਰ, ਚਮਨ ਸਿੰਘ, ਗੁਰਮੀਤ ਸਿੰਘ ਲੁਬਾਣਾ, ਪਰਮਜੀਤ ਸਿੰਘ ਚੰਢੋਕ, ਗੁਰਮੀਤ ਸਿੰਘ ਮੀਤਾ, ਹਰਵਿੰਦਰ ਸਿੰਘ ਕੇ.ਪੀ. ਦਰਸ਼ਨ ਸਿੰਘ, ਗੁਰਦੇਵ ਸਿੰਘ ਭੋਲਾ, ਸਮਰਦੀਪ ਸਿੰਘ ਸੰਨੀ, ਸ਼੍ਰੋਮਣੀ ਕਮੇਟੀ ਮੈਂਬਰ ਗੁਰਵਿੰਦਰ ਸਿੰਘ ਮਠਾਰੂ ਅਤੇ ਨੌਜਵਾਨ ਆਗੂ ਹਰਜੀਤ ਸਿੰਘ ਬਾਉਂਸ ਮੌਜੂਦ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media