Friday, October 18, 2024

ਭਗਵਾਨ ਵਾਲਮੀਕਿ ਜੀ ਸਬੰਧੀ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਸਥਾਨਕ ਸਰਕਾਰਾਂ ਮੰਤਰੀ ਵਲੋਂ ਜਾਇਜ਼ਾ

ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 28 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਦਾ ਰਾਜ ਪੱਧਰੀ ਸਮਾਗਮ ਵਾਲਮੀਕਿ ਤੀਰਥ ਵਿਖੇ ਹੋਵੇਗਾ।ਇਸ ਸਮਾਗਮ ਵਿੱਚ ਮੁੱਖ ਮੰਤਰੀ  ਮਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੀਆਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅੱਜ ਉਹ ਇਨਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇਥੇ ਪੁੱਜੇ ਹਨ।ਉਨਾਂ ਪਵਿੱਤਰ ਸਥਾਨ ‘ਤੇ ਮੱਥਾ ਟੇਕਿਆ ਅਤੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਉਨਾਂ ਨੇ ਵੱਖ-ਵੱਖ ਜੱਥੇਬੰਦੀਆਂ ਨਾਲ ਮੁਲਾਕਾਤ ਵੀ ਕੀਤੀ ਅਤੇ ਭਰੋਸਾ ਦਿਵਾਇਆ ਕਿ ਭਗਵਾਨ ਵਾਲਮੀਕਿ ਜੀ ਦਾ ਰਾਜ ਪੱਧਰੀ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਦੇਸ਼ ਵਿਦੇਸ਼ਾਂ ਵਿੱਚ ਇਸ ਦਾ ਨਾਮ ਹੋਵੇਗਾ।ਉਨਾਂ ਸਮੂਹ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਧ ਤੋਂ ਵੱਧ ਆਪਣਾ ਸਹਿਯੋਗ ਦੇਣ।ਅਤੇ ਆਪਣੇ ਪੱਧਰ ‘ਤੇ ਕਮੇਟੀ ਬਣਾਉਣ, ਜੋ ਸਾਰੇ ਸਮਾਗਮ ਦੀਆਂ ਤਿਆਰੀਆਂ ਦੇਖੇ ਅਤੇ ਜੇਕਰ ਕੋਈ ਕਮੀ ਪੇਸ਼ੀ ਹੈ ਤਾਂ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਨਾਂ ਕਿਹਾ ਕਿ ਸਮਾਗਮ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸਾਡੀ ਸਰਕਾਰ ਤੁਹਾਡੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇਗੀ।ਭਗਵਾਨ ਵਾਲਮੀਕਿ ਤੀਰਥ ਦਾ ਹੋਰ ਸੁੰਦਰੀਕਰਨ ਵੀ ਕੀਤਾ ਜਾਵੇਗਾ।ਬਲਕਾਰ ਸਿੰਘ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਗਮ ਵਿੱਚ ਵੱਧ ਚੜ੍ਹ ਕੇ ਆਪਣੀ ਹਾਜ਼ਰੀ ਭਰਨ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦੇ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨ ਹਰਪ੍ਰੀਤ ਸਿੰਘ, ਉਪ ਮੰਡਲ ਮੈਜਿਸਟਰੇਟ ਅਜਨਾਲਾ: ਅਰਵਿੰਦਰ ਪਾਲ ਸਿੰਘ, ਡੀ.ਐਫ.ਐਸ.ਸੀ ਅਮਨਜੀਤ ਸਿੰਘ, ਸਿਵਲ ਸਰਜਨ ਡਾ. ਵਿਜੈ ਕੁਮਾਰ, ਜਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਕੁਲਦੀਪ ਕੌਰ, ਐਸ.ਐਸ.ਪੀ ਦਿਹਾਤੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਜੀ.ਐਮ ਕੁਸ਼ਰਾਜ, ਜਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ, ਓਮ ਪ੍ਰਕਾਸ਼ ਗੱਬਰ, ਮਲਕੀਤ ਨਾਥ, ਸਰਵਨ ਗਿੱਲ, ਕੁਮਾਰ ਦਰਸ਼ਨ, ਹੈਪੀ ਭੀਲ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …