ਸਮਰਾਲਾ, 23 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਅਤੇ ਟਰਾਂਸਕੋ ਮੰਡਲ ਸਮਰਾਲਾ ਦੇ ਪੈਨਸ਼ਨਰਾਂ ਵਲੋਂ ਕੀਤੇ ਜਾ ਰਹੇ ਸਨਮਾਨ ਸਮਾਰੋਹ ਦੇ ਸਬੰਧ ਵਿੱਚ ਸਿਕੰਦਰ ਸਿੰਘ ਮੰਡਲ ਪ੍ਰਧਾਨ ਸਮਰਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਇੰਜ. ਸੁਖਦਰਸ਼ਨ ਸਿੰਘ ਸਕੱਤਰ ਨੇ ਦੱਸਿਆ ਕਿ 17 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਮੰਡਲ ਦਫਤਰ ਘੁਲਾਲ ਵਿਖੇ ਸਵੇਰੇ 10.00 ਵਜੇ ਸਨਮਾਨ ਸਮਾਰੋਹ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਪੁਰਸ਼ਾਂ ਦੀ ਜਨਮ ਮਿਤੀ 31 ਦਸੰਬਰ 1948 ਤੱਕ ਅਤੇ ਔਰਤਾਂ ਦੀ 31 ਦਸੰਬਰ 1950 ਤੱਕ ਦੀ ਹੈ, ਉਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਜਿਨ੍ਹਾਂ ਦੀ ਮੈਂਬਰਸ਼ਿਪ 31 ਦਸੰਬਰ 2023 ਤੱਕ ਹੋ ਚੁੱਕੀ ਹੈ, ਉਨ੍ਹਾਂ ਨੂੰ ਹੀ ਸਨਮਾਨਿਤ ਸੂਚੀ ਵਿੱਚ ਸ਼ਾਮਲ ਕੀਤਾ ਜਾਵੇਗਾ।ਇਸ ਤੋਂ ਇਲਾਵਾ ਸਮਾਗਮ ਵਿੱਚ ਜੋ ਪੈਨਸ਼ਨਰ ਵਿਅਕਤੀਗਤ ਤੌਰ ‘ਤੇ ਹਾਜ਼ਰ ਹੋਵੇਗਾ, ਸਿਰਫ ਉਸ ਨੂੰ ਹੀ ਸਨਮਾਨਿਆ ਜਾਵੇਗਾ।ਪਾਵਰਕਾਮ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਜੋ ਹਰੇਕ ਮਹੀਨੇ ਦੀ 10 ਤਰੀਕ ਨੂੰ ਹੁੰਦੀ ਹੈ, ਨਵੰਬਰ ਮਹੀਨੇ ਦੀ ਮੀਟਿੰਗ ਸਨਮਾਨ ਸਮਾਰੋਹ ਕਾਰਨ ਨਹੀਂ ਹੋਵੇਗੀ।ਸਨਮਾਨ ਸਮਾਰੋਹ ਦੇ ਪ੍ਰਬੰਧਾਂ ਲਈ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ।
ਮੀਟਿੰਗ ਵਿੱਚ ਇੰਜ. ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਸੁਖਦਰਸ਼ਨ ਸਿੰਘ ਸਕੱਤਰ, ਇੰਜ. ਜੁਗਲ ਕਿਸ਼ੋਰ ਸਾਹਨੀ ਸਹਾਇਕ ਸਕੱਤਰ, ਰਜਿੰਦਰਪਾਲ ਵਡੇਰਾ ਡਿਪਟੀ ਸੀ.ਏ.ਓ, ਜਗਤਾਰ ਸਿੰਘ ਪ੍ਰੈਸ ਸਕੱਤਰ, ਜਸਵੰਤ ਸਿੰਘ ਢੰਡਾ, ਸੁਰਜੀਤ ਵਿਸ਼ਾਦ, ਇੰਜ. ਦਰਸ਼ਨ ਸਿੰਘ ਵਿੱਤ ਸਕੱਤਰ, ਦਰਸ਼ਨ ਸਿੰਘ ਕੋਟਾਲਾ, ਪ੍ਰੇਮ ਚੰਦ ਭਲਾ ਲੋਕ, ਪ੍ਰੇਮ ਕੁਮਾਰ, ਮਹੇਸ਼ ਕੁਮਾਰ ਖਮਾਣੋਂ, ਗੁਰਦੇਵ ਸਿੰਘ ਖਮਾਣੋਂ, ਅਮਰਜੀਤ ਸਿੰਘ ਮਾਛੀਵਾੜਾ, ਰਾਕੇਸ਼ ਕੁਮਾਰ ਮਾਛੀਵਾੜਾ ਆਦਿ ਸ਼ਾਮਲ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …