ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ’ਚ ਹਿਸਾ ਲੈਂਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਟੀਮ ਅਤੇ ਸੰਗੀਤ ਅਧਿਆਪਿਕਾ ਸ੍ਰੀਮਤੀ ਹਰਲੀਨ ਕੌਰ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਮੁਕਾਬਲੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਗਿਆ।ਮੁਕਾਬਲੇ ’ਚ ਲਗਭਗ 35 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।ਇਸ ਮੌਕੇ ਸ੍ਰੀਮਤੀ ਨਾਗਪਾਲ ਨੇ ਗੁਰਮਤਿ ਸੰਗੀਤ ਦੇ ਖੇਤਰ ’ਚ ਵਿਦਿਆਰਥਣਾਂ ਨੂੰ ਅਗੇ ਵਧਣ ਲਈ ਪ੍ਰੇਰਿਤ ਕੀਤਾ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …