ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੁਮੈਨ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ
ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਈ ਇਸ ਵਰਕਸ਼ਾਪ ’ਚ ਬਲੈਕ ਸਟ੍ਰੋਕ ਅਕੈਡਮੀ ਅੰਮ੍ਰਿਤਸਰ ਤੋਂ ਚਮੜੀ ਦੇ ਮਾਹਿਰ ਸ੍ਰੀਮਤੀ ਪ੍ਰਭਜੋਤ ਕੌਰ ਨੇ ਵਿਦਿਆਰਥਣਾਂ ਨੂੰ ਹਾਈਡਰਾ ਫੇਸ਼ੀਅਲ ਬਾਰੇ ਜਾਣਕਾਰੀ ਦਿੱਤੀ।
ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਇਸ ਵਰਕਸ਼ਾਪ ’ਚ ਪੀ.ਜੀ ਡਿਪਲੋਮਾ ਇਨ ਕਾਸਮੈਟੋਲੋਜੀ ਅਤੇ ਡਿਪਲੋਮਾ ਇਨ ਕਾਸਮੈਟੋਲੋਜੀ ਦੇ ਸਮੂਹ ਵਿਦਿਆਰਥਣਾਂ ਨੇ ਭਾਗ ਲਿਆ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਹਾਈਡਰਾ ਫੇਸ਼ੀਅਲ ਬਾਰੇ ਪ੍ਰੈਕਟੀਕਲ ਅਤੇ ਸਿਧਾਂਤਕ ਗਿਆਨ ਪ੍ਰਾਪਤ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media