ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਏ ਜਾ ਰਹੇ ਸਕੂਲ `ਅਕਾਲ ਅਕੈਡਮੀ ਚੱਕ ਭਾਈ ਕੇ` ਦੇ ਵਿਦਿਆਰਥੀਆਂ ਨੇ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ `ਖੇਡਾਂ ਵਤਨ ਪੰਜਾਬ ਦੀਆਂ` ਵਿੱਚ ਬਲਾਕ-ਪੱਧਰ `ਤੇ ਰੱਸਾਕਸ਼ੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਪ੍ਰਵੀਨ ਕੌਰ ਨੇ ਵਿਦਿਆਰਥੀਆਂ ਨੂੰ ਹੌਸਲਾ-ਅਫ਼ਜ਼ਾਈ ਕਰਦਿਆਂ ਸਨਮਾਨਿਤ ਕੀਤਾ।ਮੂਹਰੀ ਰਹਿਣ ਵਾਲੇ ਵਿਦਿਆਰਥੀਆਂ ਵਿੱਚ ਧਰਮਵੀਰ ਸਿੰਘ ਪਿੰਡ ਦੋਦੜਾ ਜਮਾਤ ਚੌਥੀ, ਅਕਾਸ਼ਦੀਪ ਸਿੰਘ ਪਿੰਡ ਰੱਲੀ ਜਮਾਤ ਪੰਜਵੀਂ ਅਤੇ ਹਰਮਨਜੋਤ ਸਿੰਘ ਪਿੰਡ ਚੱਕ ਭਾਈ ਕੇ ਜਮਾਤ ਪੰਜਵੀਂ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …