Monday, July 27, 2026

ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ ‘ਤੇ ਸ਼ਰਾਬ ਦੀਆਂ ਦੁਕਾਨਾਂ ਖੋਲਣ ‘ਤੇ ਪਾਬੰਦੀ 27 ਤੇ 28 ਅਕਤੂਬਰ ਨੂੰ – ਜਿਲ੍ਹਾ ਮੈਜਿਸਟਰੇਟ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਜਿਲ੍ਹਾ ਮੈਜਿਸਟਰੇਟ ਘਨਸ਼ਾਮ ਥੋਰੀ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਾਲੇ ਦਿਨ 27 ਅਤੇ 28 ਅਕਤੂਬਰ ਨੂੰ ਸਮੂਹ ਸ਼ਰਾਬ ਦੇ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਨੇ ਕਿਹਾ ਕਿ 28 ਅਕਤੂਬਰ (ਦਿਨ ਸ਼ਨੀਵਾਰ) ਨੂੰ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਮਨਾਇਆ ਜਾ ਰਿਹਾ ਹੈ।
ਜਿਲ੍ਹਾ ਮੈਜਿਸਟਰੇਟ ਨੇ ਜਾਰੀ ਹੁਕਮ ਵਿੱਚ ਕਿਹਾ ਹੈ ਕਿ ਇਸ ਸਬੰਧ ਵਿੱਚ ਸ਼ੋਭਾ ਯਾਤਰਾ ਇੱਕ ਦਿਨ ਪਹਿਲਾ ਕੱਢੀ ਜਾਵੇਗੀ।ਇਸ ਸਬੰਧ ਵਿੱਚ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵਲੋਂ ਮੰਗ ਕੀਤੀ ਗਈ ਹੈ ਕਿ ਉਸ ਦਿਨ ਖੁੱਲ੍ਹੇ ਸ਼ਰਾਬ ਦੇ ਠੇਕੇ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪਹੁੰਚਾਉਦੇ ਹਨ।ਇਸ ਲਈ 27.10.2023 ਅਤੇ 28.10.2023 ਵਾਲੇ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨੀਆਂ ਜਰੂਰੀ ਹਨ।ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …