Thursday, November 21, 2024

ਵਿਧਾਇਕ ਗੁਪਤਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਟੀਮਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ ਅਤੇ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਨਾਲ ਲੱਖਾਂ ਰੁਪਏ ਦੀ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕਰ ਰਹੀ ਹੈ ਤਾਂ ਜੋ ਖਿਡਾਰੀ ਆਪਣੇ ਜਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਕੌਮਾਂਤਰੀ ਪੱਧਰ ਤੇ ਰੋਸ਼ਨ ਕਰ ਸਕਣ।
ਇਹ ਪ੍ਰਗਟਾਵਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਅੰਮ੍ਰਿਤਸਰ ਕੁਸ਼ਤੀ ਟੀਮ ਦੇ ਖਿਡਾਰੀਆਂ ਅਤੇ ਕੋਚਾਂ ਦਾ ਸਵਾਗਤ ਕਰਨ ਉਪਰੰਤ ਕੀਤਾ।ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ 2023-24’ ਖੇਡਾਂ ਵਿੱਚ ਅੰਮ੍ਰਿਤਸਰ ਜਿਲੇ੍ਹ ਨੇ 8 ਸੋਨ ਤਮਗਾ, 3 ਸਿਲਵਰ ਅਤੇ 16 ਬਰੌਂਜ ਮੈਡਲ ਜਿੱਤ ਕੇ ਜਿਲੇ੍ਹ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਹਰ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ ਤਾਂ ਜੋ ਬੱਚੇ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਬਚ ਸਕਣ। ਭਾਰਤੀ ਕੁਸ਼ਤੀ ਟੀਮ ਦੇ ਕੋਚ ਵਿਕਰਮ ਸ਼ਰਮਾ, ਰੈਫਰੀ ਕਰਨ ਸ਼ਰਮਾ, ਕੋਚ ਸਾਹਿਲ ਕੁਮਾਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਤੇ ਕੋਚਾਂ ਨੂੰ ਨਕਦ ਇਨਾਮ ਦੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।
ਇਸ ਮੌਕੇ ਆਸ਼ੂ ਵਿਸ਼ਾਲ ਜਿਲ੍ਹਾ ਖੇਡ ਕੁਆਰਡੀਨੇਟਰ, ਸੰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਖੇਡ ਪ੍ਰੇਮੀ ਹਾਜਰ ਸਨ।

Check Also

ਵਿਆਹ ਦੀ ਵਰ੍ਹੇਗੰਢ ਮੁਬਾਰਕ – ਮਨਿੰਦਰ ਪਾਲ ਸਿੰਘ ਅਤੇ ਕਮਲਪ੍ਰੀਤ ਕੌਰ

ਸੰਗਰੂਰ, 21 ਨਵੰਬਰ (ਜਗਸੀਰ ਲੌਂਗਵਾਲ) – ਮਨਿੰਦਰ ਪਾਲ ਸਿੰਘ ਅਤੇ ਕਮਲਪ੍ਰੀਤ ਕੌਰ ਵਾਸੀ ਸੰਗਰੂਰ ਨੇ …