Monday, July 28, 2025
Breaking News

ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ -ਈ.ਟੀ.ਓ

ਟੋਕੇ ’ਚ ਹੱਥ ਦੀਆਂ ਉਂਗਲਾਂ ਕੱਟੇ ਜਾਣ ‘ਤੇੇ ਕਿਸਾਨ ਨੂੰ ਦਿੱਤਾ 40 ਹਜ਼ਾਰ ਦਾ ਚੈਕ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪਿੰਡ ਮੱਲੀਆਂ ਜੰਡਿਆਲਾ ਗੁਰੂ ਦੇ ਨੱਥਾ ਸਿੰਘ ਪੁੱਤਰ ਬਿਸ਼ਨ ਸਿੰਘ ਨੂੰ 40 ਹਜ਼ਾਰ ਰੁਪਏ ਦਾ ਚੈਕ ਦੇਣ ਸਮੇਂ ਕੀਤਾ, ਜਿਸ ਦੇ ਹੱਥ ਦੀਆਂ ਉਂੰਗਲਾਂ ਟੋਕੇ ਵਿੱਚ ਆਉਣ ਕਾਰਨ ਕੱਟੀਆਂ ਗਈਆਂ ਸਨ।ਉਨ੍ਹਾਂ ਕਿਹਾ ਕਿ ਕੰਮ ਕਰਨ ਸਮੇਂ ਜੇਕਰ ਕਿਸੇ ਵੀ ਕਾਮੇ ਦੇ ਸਰੀਰ ਦਾ ਅੰਗ ਨੁਕਸਾਨ ਹੁੰਦਾ ਹੈ ਤਾਂ ਮਾਰਕੀਟ ਵੱਲੋਂ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ।
ਈ:ਟੀ:ਓ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 24 ਘੰਟੇ ਦੇ ਅੰਦਰ ਅੰਦਰ ਅਦਾਇਗੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਲੋਕ ਭਲਾਈ ਦੇ ਕੰਮਾਂ ਨੂੰ ਅਮਲੀਜਾਮਾ ਪਹਿਨਾਉਣ ਲਈ ਤੱਤਪਰ ਹੈ ਅਤੇ ਜਲਦੀ ਹੀ ਸਰਕਾਰ ਲੋਕਾਂ ਨਾਲ ਹੋਰ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ।ਇਸ ਮੌਕੇ ਸੂਬੇਦਾਰ ਸ਼ਨਾਖ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਜੰਡਿਆਲਾ ਗੁਰੂ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …