Friday, October 18, 2024

ਕੋਟਪਾ ਐਕਟ ਦੀ ਉਲੰਘਣਾਂ ਕਰਨ ਵਾਲਿਆਂ ‘ਤੇ ਹੋਵੇਗੀ ਸਖਤ ਕਾਰਵਾਈ – ਸਿਵਲ ਸਰਜਨ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਸਥਾਨਕ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਤੋਂ ਜਿਲ੍ਹ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ.ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠਾਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿਚ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਐਸ.ਆਈ ਪਰਮਜੀਤ ਸਿੰਘ, ਐਸ.ਆਈ ਬਲਵਿੰਦਰ ਸਿੰਘ, ਨਵਤੇਜ ਸਿੰਘ, ਸ਼ਿਵਚਰਨ ਸਿੰਘ, ਮੰਗਲ ਸਿੰਘ, ਰਸ਼ਪਾਲ ਸਿੰਘ ਅਤੇ ਬਲਵਿੰਦਰ ਸਿੰਘ ਸ਼ਾਮਿਲ ਸਨ।ਟੀਮ ਵਲੋਂ ਮੌਕੇ ‘ਤੇ ਕਾਰਵਾਈ ਕਰਦਿਆਂ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿੱਚ ਲਗਭਗ 25 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ।ਜਿਸ ਦੌਰਾਨ ਰਣਜੀਤ ਐਵਨਿਓ-ਬੀ ਬਲਾਕ ਐਮ.ਕੇ ਹੋਟਲ ਦੇ ਸਾਹਮਣੇ, ਸੀ-ਬਲਾਕ ਦੇ ਇਲਾਕਿਆਂ ਵਿਚ 15 ਦੁਕਾਨਦਾਰਾਂ ਦੇ ਮੌਕੇ ਤੇ ਚਲਾਨ ਕੱਟੇ ਗਏ ਅਤੇ ਪਬਲਿਕ ਸਥਾਨਾਂ ‘ਤੇ ਸਿਗਰਟ ਪੀਣ ਵਾਲੇ 4 ਲੋਕਾਂ ਦੇ ਮੌਕੇ ਜੁਰਮਾਨਾ ਚਲਾਨ ਕੀਤੇ ਗਏ।ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਈ-ਸਿਗਰਟ ਪੀਣਾ ਜਾਨਲੇਵਾ ਹੋ ਸਕਦਾ ਹੈ।ਇਸ ਨਾਲ ਬਹੁਤ ਸਾਰੀਆਂ ਫੇਫੜਿਆਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ ਅਤੇ ਕੈਂਸਰ ਹੋਣ ਦਾ ਖਤਰਾ ਵਧ ਸਕਦਾ ਹੈ।ਇਸ ਲਈ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾਂ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ (ਇੰਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾਂ 20 ਤਹਿਤ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਸ ਤੋਂ ਇਲਾਵਾ ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁੱਲੀ ਸਿਗਰਟ ਵੇਚਣਾ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …