Wednesday, May 28, 2025
Breaking News

ਖ਼ਾਲਸਾ ਕਾਲਜ ਵਿਖੇ ਕਰਵਾਇਆ ਅੰਮ੍ਰਿਤ ਸੰਚਾਰ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਲੋਂ ਅਜੋਕੇ ਸਮੇਂ ਸਿੱਖ ਨੌਜਵਾਨੀ ’ਚ ਵਧ ਰਹੇ ਪਤਿਤਪੁਣੇ ਅਤੇ ਨਸ਼ਿਆਂ ਦੇ ਮਾਰੂ ਰੁਝਾਨ ਨੂੰ ਠੱਲ੍ਹ ਪਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਹਿਜ ਪਾਠ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕਾਲਜ ਆਪਣੀਆਂ ਅਕਾਦਮਿਕ ਜ਼ਿੰਮੇਵਾਰੀਆਂ ਦੇ ਨਾਲ-ਨਾਲ ਪੰਥਕ ਰਵਾਇਤਾਂ ਅਨੁਸਾਰ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਪ੍ਰਫ਼ੱਲਤਾ ਲਈ ਸਮੇਂ-ਸਮੇਂ ਕੀਰਤਨ ਦਰਬਾਰ, ਨਗਰ ਕੀਰਤਨ, ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਮਨਾ ਕੇ ਅਤੇ ਧਾਰਮਿਕ ਮੁਕਾਬਲਿਆਂ ਆਦਿ ਰਾਹੀਂ ਆਪਣਾ ਯੋਗਦਾਨ ਪਾਉਂਦਾ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ ਪੰਜ ਪਿਆਰੇ ਸਾਹਿਬਾਨ ਨੇ ਕਾਲਜ ਸੰਸਥਾਵਾਂ ਦੇ ਸਕੂਲਾਂ, ਕਾਲਜਾਂ ਦੇ ਕਰੀਬ 117 ਵਿਦਿਆਰਥੀਆਂ ਨੂੰ ਅੰਮ੍ਰਿਤ ਦੀ ਪਾਹੁਲ ਛਕਾ ਕੇ ਗੁਰੂ ਵਾਲੇ ਬਣਾਇਆ।ਅੰਮ੍ਰਿਤ ਅਭਿਲਾਖੀਆਂ ਲਈ ਕਰਾਰਾਂ ਦੀ ਸੇਵਾ ਜਤਿੰਦਰ ਸਿੰਘ ਮੈਲਬੋਰਨ ਤੇ ਪਰਿਵਾਰ ਵੱਲੋਂ ਨਿਭਾਈ ਗਈ।
ਕਾਲਜ ਦੇ ਪ੍ਰੋ: ਸੁਖਪਾਲ ਸਿੰਘ, ਪ੍ਰੋ: ਸ਼ਮਸ਼ੇਰ ਸਿੰਘ, ਪ੍ਰੋ: ਅਮਨਦੀਪ ਸਿੰਘ ਤੋਂ ਇਲਾਵਾ ਸਹਿਜ ਪਾਠ ਸੇਵਾ ਸੋਸਾਇਟੀ ਦੇ ਤਰਜਿੰਦਰ ਸਿੰਘ ਸੋਹਲ, ਦਿਲਬਾਗ ਸਿੰਘ, ਬੀਬੀ ਰਮਨਦੀਪ ਕੌਰ ਆਦਿ ਨੇ ਵੱਖ-ਵੱਖ ਸੇਵਾਵਾਂ ਨਿਭਾਈਆਂ।ਇਸ ਮੌਕੇ ਕਾਲਜ ਦੇ ਗੁਰਮਤਿ ਸਿੱਖਿਆ ਕੇਂਦਰ ਦੇ ਵਿਦਿਆਰਥੀਆਂ ਨੇ ਹਾਜ਼ਰ ਸੰਗਤਾਂ ਦੀ ਸੇਵਾ ਕੀਤੀ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …