ਪਠਾਨਕੋਟ, 24 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ 126 ਪਿੰਡਾਂ ਨੂੰ ਓ.ਡੀ.ਐਫ ਪਲੱਸ ਕਰ ਦਿੱਤਾ ਗਿਆ ਹੈ ਅਤੇ 30 ਅਕਤੂਬਰ ਤੱਕ ਜਿਲ੍ਹਾ ਪਠਾਨਕੋਟ ਨੂੰ 50 ਪ੍ਰਤੀਸਤ ਓ.ਡੀ.ਐਫ ਪਲੱਸ ਕਰ ਦਿੱਤਾ ਜਾਵੇਗਾ।ਡਿਪਟੀ ਕਮਿਸਨਰ ਪਠਾਨਕੋਟ ਹਰਬੀਰ ਸਿੰਘ ਵਲੋਂ ਇਹ ਪ੍ਰਗਟਾਵਾ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਪਠਾਨਕੋਟ ਦੀ ਇੱਕ ਮੀਟਿੰਗ ਕਰਨ ਮਗਰੋਂ ਕੀਤਾ।ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਬੁੱਧੀ ਰਾਜ ਸਿੰਘ ਜਿਲ੍ਹਾ ਪ੍ਰੀਸ਼ਦ ਸਕੱਤਰ, ਮਹੇਸ਼ ਕੁਮਾਰ ਐਕਸੀਅਨ ਵਾਟਰ ਸਪਲਾਈ ਸੈਨੀਟੇਸਨ ਪਠਾਨਕੋਟ, ਬੀ.ਡੀ.ਓ ਨੀਰੂ ਬਾਲਾ, ਹਰਪ੍ਰੀਤ ਸਿੰਘ, ਰਾਜਵਿੰਦਰ ਕੌਰ, ਪਵਨਪ੍ਰੀਤ ਕੌਰ, ਜਸਬੀਰ ਕੌਰ, ਅਜੈ ਕੁਮਾਰ, ਧੀਰਜ਼ ਡੋਗਰਾ ਐਸ.ਡੀ.ਓ ਵਾਟਰ ਸਪਲਾਈ ਸੈਨੀਟੇਸ਼ਨ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ 421 ਪੰਚਾਇਤਾਂ ਹਨ ਜਿਸ ਅਧੀਨ 363 ਪਿੰਡ ਆਉਂਦੇ ਹਨ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਅਧੀਨ ਆਉਂਦੇ ਇਨ੍ਹਾਂ ਪਿੰਡਾਂ ਵਿਚੋਂ 126 ਪਿੰਡਾਂ ਨੂੰ ਪਹਿਲੇ ਫੇਜ਼ ਵਿੱਚ ਓ.ਡੀ.ਐਫ ਪਲੱਸ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮੁਹਿੰਮ ਅਧੀਨ ਸਭ ਤੋਂ ਪਹਿਲੇ ਫੇਜ਼ (ਅਸਪਾਈਰਿੰਗ) ਵਿੱਚ ਸੋਲਿਡ ਵੇਸਟ ਮੈਨੇਜਮੈਂਟ ਜਾਂ ਲਿਉਕਿੱਡ ਵੇਸਟ ਮੈਨਜਮੈਂਟ ਬਣਿਆ ਹੋਣਾ ਚਾਹੀਦਾ ਹੈ ਅਤੇ ਸਵੱਛ ਭਾਰਤ ਮੁਹਿੰਮ ਅਧੀਨ ਦੂਸਰੇ ਫੇਜ਼ (ਰਾਈਜ਼ਿੰਗ) ਵਿੱਚ ਸੋਲਿਡ /ਲਿਊਕਿਡ ਵੇਸਟ ਮੈਨਜਮੈਂਟ ਦੋਨੋ ਬਣ ਕੇ ਤਿਆਰ ਹੋਣੇ ਚਾਹੀਦੇ ਹਨ।ਉਨ੍ਹਾਂ ਦੱਸਿਆ ਕਿ ਤੀਸਰੇ ਫੇਜ਼ (ਮਾਡਲ) ‘ਚ ਪਿੰਡ ਵਿੱਚ ਸਾਫ ਸਫਾਈ, ਆਂਗਣਬਾੜੀ ਵਿੱਚ ਪਖਾਨਿਆਂ ਦਾ ਹੋਣਾ, ਪਿੰਡ ਵਿੱਚ ਸਥਿਤ ਸਕੂਲਾਂ ਅੰਦਰ ਪਖਾਨਿਆ ਦਾ ਹੋਣਾ, ਜਗ੍ਹਾ ਜਗ੍ਹਾ ਸਵੱਛ ਭਾਰਤ ਮੁਹਿੰਮ ਤਹਿਤ ਪ੍ਰੇਰਣਾਦਾਇਕ ਸਲੋਗਨ ਲਗਾਏ ਹੋਣੇ ਚਾਹੀਦੇ ਹਨ ਅਤੇ ਇਸ ਦੀ ਪੁਸ਼ਟੀ ਪਿੰਡ ਦੀ ਪੰਚਾਇਤ ਵੱਲੋਂ ਇੱਕ ਮਤਾ ਪਾ ਕੇ ਕੀਤੀ ਜਾਂਦੀ ਹੈ।
ਉਨ੍ਹਾਂ ਮੀਟਿੰਗ ਦੋਰਾਨ ਵਾਟਰ ਸਪਲਾਈ ਸੈਨੀਟੇਸਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਿਰਧਾਰਤ ਟੀਚਿਆਂ ਨੂੰ ਸਮੇਂ ਰਹਿੰਦਿਆਂ ਹੀ ਪੂਰਾ ਕਰ ਲਿਆ ਜਾਵੇ।ਉਨ੍ਹਾਂ ਕਿਹਾ ਕਿ ਟੀਚੇ ਪੂਰੇ ਕਰਨ ਲਈ ਪੰਚਾਇਤ ਵਿਭਾਗ, ਜਿਲ੍ਹਾ ਪਠਾਨਕੋਟ ਦੇ ਸਾਰੇ ਬਲਾਕਾਂ ਦੇ ਬਲਾਕ ਵਿਕਾਸ ਅਫਸਰ ਪਿੰਡਾਂ ਨੂੰ ਓ.ਡੀ.ਐਫ ਬਣਾਏ ਜਾਣ ਲਈ ਅਪਣਾ ਪੂਰਾ ਸਹਿਯੋਗ ਦੇਣਗੇ ਅਤੇ ਚਲ ਰਹੇ ਕੰਮਾਂ ਵਿੱਚ ਵੀ ਤੇਜ਼ੀ ਲਿਆਉਂਗੇ ਤਾਂ ਜੋ ਸਮੇਂ ਰਹਿੰਦਿਆਂ ਟੀਚਿਆਂ ਨੂੰ ਪੂਰਾ ਕੀਤਾ ਜਾ ਸਕੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …