ਜੰਡਿਆਲਾ ਗੁਰੂ ਵਿਖੇ ਦੁਸ਼ਹਿਰਾ ਧੂਮਧਾਮ ਨਾਲ ਮਨਾਇਆ
ਜੰਡਿਆਲਾ ਗੁਰੂ, 24 ਅਕਤੂਬਰ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਵਿਖੇ ਸ੍ਰੀ ਰਾਮਨੌਮੀ ਉਤਸਵ ਕਮੇਟੀ ਵਲੋਂ ਅਯੋਜਿਤ ਕੀਤੇ ਗਏ ਦੁਸਿਹਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ।ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਸੰਗਤ ਨੂੰ ਸੰਬੋਧਨ ਕੀਤਾ।ਹਰਭਜਨ ਸਿੰਘ ਦੀ ਅਗਵਾਈ ਵਿੱਚ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਂਟ ਕੀਤਾ ਗਿਆ।ਉਨ੍ਹਾਂ ਨੇ ਇਸ ਸ਼ੁਭ ਅਵਸਰ ਦੀ ਮੁਬਾਰਕਬਾਦ ਦਿੰਦੇ ਸ਼ਹਿਰ ਵਾਸੀਆਂ ਨੂੰ ਸਮਾਜ ਦੇ ਭਲੇ ਲਈ ਅੱਗੇ ਆਉਣ ਦਾ ਸੱਦਾ ਦਿੱਤਾ।ਉਨਾਂ ਕਿਹਾ ਕਿ ਦੁਸ਼ਹਿਰਾ ਦਾ ਤਿਓਹਾਰ ਬਦੀ ਤੇ ਨੇਕੀ ਦਾ ਪ੍ਰਤੀਕ ਹੈ।ਚੰਗਿਆਈ ਕਦੇ ਖਤਮ ਨਹੀਂ ਹੁੰਦੀਆਂ ਅਤੇ ਨਾ ਹੀ ਇਨਾਂ ਨੂੰ ਛੁਪਾਇਆ ਜਾ ਸਕਦਾ ਹੈ।ਹਰਭਜਨ ਸਿੰਘ ਨੇ ਕਿਹਾ ਕਿ ਦੁਨੀਆਂ ਵਿੱਚ ਕੇਵਲ ਇਨਸਾਨ ਦੇ ਚੰਗੇ ਕਰਮਾਂ ਨੂੰ ਸਲਾਹਿਆ ਜਾਂਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਵਿਅਕਤੀ ਆਪਣੀਆਂ ਨੈਤਿਕ ਕਦਰਾਂ ਕੀਮਤਾਂ ਨੂੰ ਪਛਾਣਦੇ ਹਨ ਸਮਾਜ ਵਿੱਚ ਉਨਾਂ ਦਾ ਨਾਮ ਹਮੇਸ਼ਾਂ ਰਹਿੰਦਾ ਹੈ ਅਤੇ ਦੂਜੇ ਲੋਕਾਂ ਲਈ ਵੀ ਮਿਸਾਲ ਵਜੋਂ ਜਾਣੇ ਜਾਂਦੇ ਹਨ।ਦੁਸ਼ਹਿਰਾ ਕਮੇਟੀ ਵਲੋਂ ਹਰਭਜਨ ਸਿੰਘ ਈ.ਟੀ.ਓ ਦਾ ਸਨਮਾਨ ਵੀ ਕੀਤਾ ਗਿਆ।ਰਾਮ ਨੌਮੀ ਦੇ ਮੌਕੇ `ਤੇ ਝਾਕੀਆਂ ਵੀ ਕੱਢੀਆਂ ਗਈਆਂ।
ਇਸ ਮੌਕੇ ਤੇ ਬਾਬਾ ਪਰਮਾਨੰਦ, ਮੈਡਮ ਸੁਹਿੰਦਰ ਕੌਰ, ਚੇਅਰਮੈਨ ਮਾਰਕੀਟ ਕਮੇਟੀ ਗਹਿਰੀ ਮੰਡੀ ਸੂਬੇਦਾਰ ਛਨਾਖ਼ ਸਿੰਘ, ਸਤਿੰਦਰ ਸਿੰਘ, ਸੁਨੈਨਾ ਰੰਧਾਵਾ, ਸੁਖਵਿੰਦਰ ਸਿੰਘ ਬਲਾਕ ਪ੍ਰਧਾਨ ਅਤੇ ਹੋਰ ਆਗੂ ਤੇ ਵੱਡੀ ਗਿਣਤੀ ;ਚ ਲੋਕ ਹਾਜ਼ਰ ਸਨ।