Monday, December 23, 2024

ਡਿਪਟੀ ਕਮਿਸ਼ਨਰ ਵਲੋਂ ਮਹਾਨ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ) – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ਪ੍ਰਸਿੱਧ ਸਪਿੰਨਰ ਬਿਸ਼ਨ ਸਿੰਘ ਬੇਦੀ, ਜੋ ਕਿ ਅੰਮ੍ਰਿਤਸਰ ਦੇ ਜ਼ੰਮ-ਪਲ ਸਨ, ਦੀ ਮੌਤ ‘ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਸਰਦਾਰ ਬੇਦੀ ਦੇ ਦੇਹਾਂਤ ਨੂੰ ਕ੍ਰਿਕਟ ਪ੍ਰੇਮੀਆਂ ਲਈ ਵੱਡਾ ਘਾਟਾ ਦੱਸਿਆ ਹੈ।ਉਨ੍ਹਾਂ ਕਿਹਾ ਕਿ ਭਾਰਤੀ ਕ੍ਰਿਕਟ ਦੇ ਇਤਿਹਾਸ ਵਿੱਚ ‘ਸਰਦਾਰ ਆਫ਼ ਸਪਿੰਨ’ ਦੇ ਨਾਂ ਨਾਲ ਜਾਣੇ ਬਿਸ਼ਨ ਸਿੰਘ ਬੇਦੀ ਦਾ ਦੇਹਾਂਤ ਵਿਸ਼ਵ ਕ੍ਰਿਕਟ ਵਿੱਚ ਭਾਰਤੀ ਸਪਿੰਨਰਾਂ ਦੇ ਸੁਨਿਹਰੀ ਦੌਰ ਦਾ ਅੰਤ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਪ੍ਰਸਿੱਧ ਸਪਿੰਨਰ ਨੂੰ ਖੇਡ ਇਤਿਹਾਸ ਵਿੱਚ ਭਾਰਤੀ ਕ੍ਰਿਕਟ ਲਈ ਪਾਏ ਲਾਮਿਸਾਲ ਯੋਗਦਾਨ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ਨਾਲ ਕ੍ਰਿਕਟ ਦੇ ਖੇਤਰ ਵਿੱਚ ਇਕ ਵੱਡਾ ਘਾਟਾ ਪਿਆ ਹੈ, ਜੋ ਨੇੜ ਭਵਿੱਖ ਵਿੱਚ ਪੂਰਾ ਨਹੀਂ ਜਾ ਸਕੇਗਾ।ਉਨ੍ਹਾਂ ਇਸ ਦੁੱਖ ਦੀ ਘੜੀ ‘ਚ ਪੀੜਤ ਪਰਿਵਾਰ, ਸਨੇਹੀਆਂ ਤੇ ਸਕੇ-ਸਬੰਧੀਆਂ ਤੇ ਹਜ਼ਾਰਾਂ ਕ੍ਰਿਕਟ ਪ੍ਰੇਮੀਆਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਅਤੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …