Monday, December 23, 2024

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਰਾਸ਼ਟਰੀ ਸਮੂਹ ਗਾਨ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਸਮੂਹ-ਗਾਨ ਪ੍ਰਤੀਯੋਗਿਤਾ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਰਾਸ਼ਟਰੀਯ ਸਮੂਹ-ਗਾਨ ਪ੍ਰਤਿਯੋਗਿਤਾ ਦਾ ਆਯੋਜਨ ਭਾਰਤ ਵਿਕਾਸ ਪ੍ਰੀਸ਼ਦ ਅੰਮ੍ਰਿਤਸਰ (ਕੇਂਦਰੀ) ਵਲੋਂ 17 ਅਕਤੂਬਰ ਨੂੰ ਡੀ.ਏ.ਵੀ ਸੀ.ਸੈ ਸਕੂਲ ਹਾਥੀ ਗੇਟ ਅੰਮ੍ਰਿਤਸਰ ‘ਚ ਕਰਵਾਇਆ ਗਿਆ।ਜਿਸ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਸਮਾਗਮ ਦੇ ਮੁੱਖ ਮਹਿਮਾਨ ਡਾ. ਅਜੇ ਗੁਪਤਾ ਵਿਧਾਇਕ ਅੰਮ੍ਰਿਤਸਰ (ਕੇਂਦਰੀ) ਨੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।
ਇਸ ਪ੍ਰਾਪਤੀ ਲਈ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ, ਸਕੂਲ ਕਮੇਟੀ ਚੇਅਰਮੈਨ ਡਾ. ਵੀ.ਪੀ ਲੱਖਨਪਾਲ, ਕੇਂਦਰੀ ਅਧਿਕਾਰੀ ਡਾ. ਨੀਲਮ ਕਾਮਰਾ ਅਤੇ ਮੈਨੇਜਰ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਮੁਬਾਰਕਬਾਦ ਦਿੱਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …