ਅੰਮ੍ਰਿਤਸਰ, 24 ਦਸੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ, ਅੰਮ੍ਰਿਤਸਰ ਵਿਖੇ ਚਾਰ ਸਾਹਿਬਜ਼ਾਦਿਆਂ ਜੀ ਦਾ ਸ਼ਹੀਦੀ ਹਫਤਾ ਮਨਾਇਆ ਗਿਆ ।ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਦੇ ਪ੍ਰਧਾਨ ਸ੍ਰੀ ਮਤੀ ਡਾ. ਇੰਦਰਜੀਤ ਕੋਰ ਜੀ ਨੇ ਮੁੱਖ-ਮਹਿਮਾਨ ਵੱਜੋਂ ਸ਼ਿਰਕਤ ਕੀਤੀ । ਸਕੂਲ ਦੇ ਮੈਂਬਰ ਇੰਚਾਰਜ ਸ੍ਰ. ਪਿ੍ਰੰਤਪਾਲ ਸਿੰਘ ਸੇਠੀ, ਸ੍ਰ. ਗੁਰਿੰਦਰ ਸਿੰਘ ਚਾਵਲਾ ਸ੍ਰ. ਸੁਰਜੀਤ ਸਿੰਘ ਤੇ ਮੈਡਮ ਪ੍ਰਿਸੀਪਲ ਸ੍ਰੀ ਮਤੀ ਅਮਰਜੀਤ ਕੋਰ ਨੇ ਆਏ ਹੋਏ ਮੁੱਖ-ਮਹਿਮਾਨ ਦਾ ਬੁੱਕੇ ਦੇ ਕੇ ਹਾਰਦਿਕ ਸੁਆਗਤ ਕੀਤਾ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ, ਦਾਦੇ-ਦਾਦੀਆਂ ਤੇ ਨਾਨੀਆਂ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਸ਼ਿਰਕਤ ਕੀਤੀ ਬੀਬੀ ਇੰਦਰਜੀਤ ਕੌਰ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਚਾਰ ਸਾਹਿਬਜ਼ਾਦਿਆਂ ਜੀ ਦੀ ਸ਼ਹਾਦਤ ਬਾਰੇ ਚਾਨਣਾ ਪਾਇਆ ਅਤੇ ਹੋਣਹਾਰ ਬੱਚਿਆਂ ਨੂੰ ਇਨਾਮ ਵੰਡੇ।ਸਕੂਲ ਦੇ ਮੈਂਬਰ ਇੰਚਾਰਜਾਂ ਤੇ ਮੈਡਮ ਪਿ੍ਰੰਸੀਪਲ ਸ੍ਰੀ ਮਤੀ ਅਮਰਜੀਤ ਕੋਰ ਵੱਲੋਂ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਚਾਹ ਦਾ ਲੰਗਰ ਵੀ ਲਾਇਆ ਗਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …