ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜਿੰਨਾ ਕੋਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੀ ਜਿੰਮੇਵਾਰੀ ਵੀ ਹੈ,
ਦੇ ਯਤਨਾਂ ਨਾਲ ਬੀਤੀ ਰਾਤ ਜਾਰਡਨ ਤੋਂ ਤਲਵਣ ਨੇੜੇ ਫਿਲੌਰ ਪਿੰਡ ਦੀ ਲਾਸ਼ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਪੁੱਜੀ।ਉਕਤ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਲੈਣ ਲਈ ਉਸ ਦੇ ਪਰਿਵਾਰ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਰਾਤ ਕਰੀਬ 2 ਵਜੇ ਹਵਾਈ ਅੱਡੇ ‘ਤੇ ਪੁੱਜੇ।
ਨੌਜਵਾਨ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ, ਜੋੋ ਕਿ ਕਰੀਬ 35 ਸਾਲ ਉਮਰ ਦਾ ਨੌਜਵਾਨ ਸੀ, ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਉਹ ਰੋਜ਼ੀ ਰੋਟੀ ਲਈ ਬੀਤੇ ਸਮੇਂ ਤੋਂ ਜਾਰਡਨ ਵਿੱਚ ਰਹਿ ਰਿਹਾ ਸੀ, ਜਿਥੇ ਉਸਦੀ 15 ਅਗਸਤ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।ਉਸ ਦੇ ਪਿਤਾ ਦੀ ਮੌਤ ਵੀ ਅੰਮ੍ਰਿਤਪਾਲ ਸਿੰਘ ਦੇ ਬਚਪਨ ਵਿੱਚ ਹੀ ਹੋ ਗਈ ਸੀ।ਜਾਰਡਨ ਵਿੱਚ ਕੋਈ ਹੋਰ ਰਿਸ਼ਤੇਦਾਰ ਜਾਂ ਸਬੰਧੀ ਨਾ ਹੋਣ ਕਾਰਨ ਲਾਸ਼ ਲੱਭਣ ਵਿੱਚ ਵੀ ਪ੍ਰੇਸ਼ਾਨੀ ਹੋ ਰਹੀ ਸੀ, ਜਿਸ ਦੇ ਚੱਲਦੇ ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲ ਕੇ ਆਪਣੀ ਹੱਡ ਬੀਤੀ ਸੁਣਾਈ, ਜਿੰਨਾ ਨੇ ਮੰਤਰੀ ਧਾਲੀਵਾਲ ਦੀ ਡਿਊਟੀ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਲਗਾ ਦਿੱਤੀ।
ਧਾਲੀਵਾਲ ਨੇ ਦੱਸਿਆ ਕਿ ਆਪਣੇ ਵਿਭਾਗ ਨਾਲ ਮਿਲ ਕੇ ਉਨਾਂ ਨੇ ਜਾਰਡਨ ਸਥਿਤ ਭਾਰਤੀ ਦੂਤਘਰ ਨਾਲ ਲਗਾਤਾਰ ਰਾਬਤਾ ਰੱਖਿਆ ਅਤੇ ਹੁਣ 67 ਦਿਨ ਬਾਅਦ ਲਾਸ਼ ਭਾਰਤ ਆ ਸਕੀ ਹੈ।ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਕਿਹਾ ਕਿ ਨੌਜਵਾਨ ਪੁੱਤਰ ਦੇ ਤੁਰ ਜਾਣ ਦਾ ਵੱਡਾ ਦੁੱਖ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media