ਸੰਗਰੂਰ, 25 ਅਕਤੂਬਰ (ਜਗਸੀਰ ਸਿੰਘ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ‘ਚ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ
ਮਨਾਇਆ ਗਿਆ।ਇਸ ਸਮੇਂ ਬੱਚਿਆਂ ਵਲੋਂ ਭਾਸ਼ਣ, ਕਵਿਤਾਵਾਂ ਆਦਿ ਅਲੱਗ ਅਲੱਗ ਗਤੀਵਿਧੀਆਂ ਕੀਤੀਆਂ ਗਈਆਂ।
ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਦੱਸਿਆ ਕਿ ਕਲਾਸ ਤੀਸਰੀ ਦੇ ਛੋਟੇ-ਛੋਟੇ ਬੱਚਿਆਂ ਨੇ ਰਾਮਲੀਲਾ ਦੀਆਂ ਝਾਕੀਆਂ ਬਣਾਈਆਂ, ਜਿਸ ਵਿੱਚ ਬੱਚਿਆਂ ਨੇ ਰਾਵਣ, ਸ਼੍ਰੀ ਰਾਮ ਚੰਦਰ, ਲਕਸ਼ਮਣ, ਸੀਤਾ ਮਾਤਾ, ਹਨੁਮਾਨ ਆਦਿ ਦੇ ਰੋਲ ਅਦਾ ਕੀਤੇ।ਇਨ੍ਹਾਂ ਝਾਕੀਆਂ ਦੀ ਤਿਆਰੀ ਬੱਚਿਆਂ ਨੂੰ ਸਕੂਲ ਦੇ ਅਧਿਆਪਕਾਂ ਵਲੋਂ ਕਰਵਾਈ ਗਈ।ਬੱਚਿਆਂ ਵਲੋਂ ਰਾਵਣ ਦਾ ਪੁਤਲਾ ਵੀ ਤਿਆਰ ਕੀਤਾ ਗਿਆ।ਅੰਤ ‘ਚ ਰਾਵਣ ਦੇ ਪੁਤਲੇ ਨੂੰ ਅੱਗ ਲਗਾਈ ਗਈ।ਉਨਾਂ ਬੱਚਿਆਂ ਨੂੰ ਦੱਸਿਆ ਕਿ ਰਾਵਣ ਦੇ 10 ਸਿਰ ਦਸ ਬੁਰਾਈਆਂ ਕਾਮ, ਕ੍ਰੋਧ, ਮੋਹ, ਲੋਭ, ਹੰਕਾਰ, ਦਹੇਜ ਪ੍ਰਥਾ, ਅਨਪੜ੍ਹਤਾ, ਭਰੂਣ ਹੱਤਿਆ, ਨਸ਼ਾਖੋਰੀ, ਭ੍ਰਿਸ਼ਟਾਚਾਰ ਦਾ ਪ੍ਰਤੀਕ ਹਨ।ਸਕੂਲ ਮੈਨੇਜਮੈਂਟ ਨੇ ਵੀ ਬੱਚਿਆਂ ਨੂੰ ਹਮੇਸ਼ਾਂ ਸਚਾਈ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ ਅਤੇ ਸਾਰਿਆਂ ਨੂੰ ਦੁਸਹਿਰੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਮੈਨੇਜਮੈਂਟ ਮੈਂਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ ਅਤੇ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media