Monday, December 23, 2024

ਖ਼ਾਲਸਾ ਕਾਲਜ ਵਿਖੇ ‘ਮੈਥੇਮੇਟਿਕਸ ਕਾਰਨੀਵਲ-2023’ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਮੈਥ ਵਿਭਾਗ ਵਲੋਂ ਇੰਸਟੀਟੂਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ ‘ਮੈਥੇਮੈਟਿਕਸ ਕਾਰਨੀਵਲ-2023’ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਏ ਉਕਤ ਪ੍ਰੋਗਰਾਮ ਮੌਕੇ ਵੱਖ-ਵੱਖ ਕਾਲਜਾਂ ਦੇ ਕਰੀਬ 150 ਵਿਦਿਆਰਥੀਆਂ ਨੇ ਭਾਗ ਲਿਆ।
ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡੀ.ਸੀ.ਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਆਪਣੀ ਰੁਚੀ ਵਧਾਉਣ ਲਈ ਉਤਸ਼ਾਹਿਤ ਕੀਤਾ।ਸੈਂਟਰਲ ਜੇਲ੍ਹ ਅੰਮਿ੍ਰਤਸਰ ਸੁਪਰਡੈਂਟ ਅਨੁਰਾਗ ਕੁਮਾਰ ਅਜ਼ਾਦ ਨੇ ਗੈਸਟ ਆਫ਼ ਆਨਰ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੇ ਦੱਸੇ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਡਾ. ਮਹਿਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਭਾਗ ਮੁਖੀ ਡਾ. ਰਜਿੰਦਰ ਪਾਲ ਕੌਰ ਨੂੰ ਵਧਾਈ ਦਿੱਤੀ।ਡਾ. ਗਗਨਦੀਪ ਸਿੰਘ ਨੇ ਸਟੇਜ਼ ਸਕੱਤਰ ਅਤੇ ਡਾ. ਨਵਯੋਧ ਸਿੰਘ ਨੇ ਆਰਗਨਾਈਜਿੰਗ ਸਕੱਤਰ ਦੀ ਭੂਮਿਕਾ ਨਿਭਾਈ।ਡਾ. ਰਜਿੰਦਰ ਪਾਲ ਕੌਰ ਨੇ ਆਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਡਾ. ਤਮਿੰਦਰ ਸਿੰਘ, ਡਾ. ਹਰਵਿੰਦਰ ਕੌਰ, ਡਾ. ਅਮਿਤ ਆਨੰਦ ਆਦਿ ਸਟਾਫ਼ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …