Monday, December 23, 2024

ਕੈਬਨਿਟ ਮੰਤਰੀ ਕਟਾਰੂਚੱਕ ਨੇ ਪਿੰਡ ਭੋਆ ਵਿਖੇ ਰਿਮੋਟ ਦਾ ਬਟਨ ਦੱਬ ਕੇ ਲਗਾਈ ਰਾਵਨ ਦੇ ਪੁਤਲੇ ਨੂੰ ਅੱਗ

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ

ਪਠਾਨਕੋਟ, 25 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿਖੇ 24 ਅਕਤੂਬਰ ਨੂੰ ਵੱਖ-ਵੱਖ ਸਥਾਨਾਂ ‘ਤੇ ਰਾਵਣ ਦੇ ਪੁਤਲਿਆਂ ਨੂੰ ਅਗਨੀ ਭੇਂਟ ਕਰਕੇ ਦੁਸਿਹਰਾ ਮਨਾਇਆ ਗਿਆ।ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਭੋਆ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏੇ।ਸਭ ਤੋਂ ਪਹਿਲਾਂ ਮਾਨਵ ਜੋਤੀ ਰਾਮਾ ਨਾਟਕ ਕਲੱਬ ਭੋਆ ਵਲੋਂ ਮੁੱਖ ਮਹਿਮਾਨ ਦਾ ਸਵਾਗਤ ਫੁੱਲਾਂ ਦੇ ਹਾਰ ਪਾ ਕੇ ਕੀਤਾ ਗਿਆ।ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਅੱਜ ਸਾਰਾ ਦੇਸ਼ ਬੁਰਾਈ ‘ਤੇ ਸਚਾਈ ਦੀ ਜਿੱਤ ਦੁਸਿਹਰਾ ਤਿਉਹਾਰ ਮਨਾ ਰਿਹਾ ਹੈ।ਉਹ ਪੂਰੇ ਜਿਲ੍ਹਾ ਅਤੇ ਪੰਜਾਬ ਵਾਸੀਆਂ ਨੂੰ ਦੁਸਿਹਰਾ ਤਿਉਹਾਰ ਦੀਆਂ ਸੁਭਕਾਮਨਾਵਾਂ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਮਾਨਵ ਜੋਤੀ ਰਾਮਾ ਨਾਟਕ ਕਲੱਬ ਭੋਆ ਵਲੋਂ 9 ਦਿਨ ਪਹਿਲਾਂ ਰਾਮਲੀਲਾ ਕੀਤੀ ਜਾਂਦੀ ਹੈ ਅਤੇ ਦਸਵੇਂ ਦਿਨ ਦੁਸਿਹਰਾ ਸਮਾਰੋਹ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਈਏ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ‘ਚ ਆਪਣਾ ਸਹਿਯੋਗ ਦੇਈਏ।
ਅੰਤ ‘ਚ ਕਲੱਬ ਦੇ ਪ੍ਰਧਾਨ ਤਿਲਕ ਰਾਜ, ਸਰਪੰਚ ਰਾਜ ਕੁਮਾਰ, ਮੁਨੀਸ ਪੰਡਿਤ, ਰਾਧਾ ਰਮਨ, ਨੰਨੂ, ਅਭਿਰਾਜ, ਪੰਮਾ, ਗੋਕੂ, ਨਵੀਨ, ਅੰਸੂ ਅਤੇ ਪਿੰਕੂ ਵਲੋਂ ਵਧੀਆ ਕਾਰਗੁਜਾਰੀ ਕਰਨ ਵਾਲੇ ਕਲਾਕਾਰਾਂ ਅਤੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਨੂੰ ਯਾਦਗਾਰੀ ਚਿਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …