ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ
’ਚ ਭਾਈ ਸੀਤਲ ਸਿੰਘ ਸਿਤਾਰਾ ਯੂ.ਕੇ, ; ਸੁਰਿੰਦਰ ਸਿੰਘ ਅਟਾਰੀਵਾਲਾ; ਤੇ ਇੰਦਰ ਸਿੰਘ ਜੰਮੂ (ਯੂ.ਕੇ) ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਨਿਭਾਈ।
ਸ਼੍ਰੋਮਣੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਤਿੰਨੇ ਸ਼ਖ਼ਸੀਅਤਾਂ ਵਿਦੇਸ਼ ਅੰਦਰ ਸਿੱਖੀ ਪ੍ਰਚਾਰ ਲਈ ਸਾਰਾ ਜੀਵਨ ਤਤਪਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਭਾਈ ਸੀਤਲ ਸਿੰਘ ਸਿਤਾਰਾ ਦੀ ਅੱਖਾਂ ਦੀ ਰੌਸ਼ਨੀ ਨਾ ਹੋਣ ਦੇ ਬਾਵਜ਼ੂਦ ਵੀ ਉਨ੍ਹਾਂ ਨੇ ਗੁਰਮਤਿ ਸੰਗੀਤ ਦੀ ਵਿਦਿਆ ਹਾਸਲ ਕੀਤੀ ਅਤੇ ਸੈਂਕੜੇ ਸਿੱਖ ਨੌਜੁਆਨਾਂ ਅਤੇ ਬੱਚਿਆਂ ਨੂੰ ਗੁਰਬਾਣੀ ਕੀਰਤਨ ਦੀ ਸਿਖਲਾਈ ਦਿੱਤੀ।ਭਾਈ ਸੁਰਿੰਦਰ ਸਿੰਘ ਅਟਾਰੀਵਾਲਾ ਨੇ ਯੂ.ਕੇ ਅੰਦਰ ਦਸਤਾਰਧਾਰੀ ਸਾਬਤ ਸੂਰਤ ਸਿੱਖ ਵਜੋਂ ਉਨ੍ਹਾਂ ਨੇ ਅਧਿਆਪਨ ਦਾ ਕਾਰਜ਼ ਕਰਦਿਆਂ ਵਿਸ਼ੇਸ਼ ਤੌਰ ’ਤੇ ਪੰਜਾਬੀ ਭਾਸ਼ਾ ਨੂੰ ਉਭਾਰਿਆ।ਉਥੋਂ ਦੇ ਸਰਕਾਰੀ ਸਕੂਲਾਂ ਅੰਦਰ ਯੂਰਪੀ ਬੋਲੀਆਂ ਦੇ ਨਾਲ-ਨਾਲ ਪੰਜਾਬੀ ਬੋਲੀ ਪੜ੍ਹਾਉਣ ਵਾਸਤੇ ਸਾਰਥਿਕ ਉਪਰਾਲੇ ਕੀਤੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਈ ਇੰਦਰ ਸਿੰਘ ਯੂ.ਕੇ ਲੰਡਨ ਕਾਊਂਸਲ ਦੇ ਪਹਿਲੇ ਅੰਮ੍ਰਿਤਧਾਰੀ ਮੇਅਰ ਸਨ, ਜਿਨ੍ਹਾਂ ਖਾਲਸਾ ਪੰਥ ਦੇ 300 ਸਾਲਾ ਸਾਜਣਾ ਦਿਵਸ ’ਤੇ ਟਾਊਨ ਹਾਲ ਖਾਲਸਈ ਨਿਸ਼ਾਨ ਸਾਹਿਬ ਝੁਲਾਇਆ ਸੀ।ਸਿੱਖੀ ਪ੍ਰਚਾਰ ਅਤੇ ਪੰਜਾਬੀ ਬੋਲੀ ਲਈ ਉਨ੍ਹਾਂ ਵੱਲੋਂ ਕੀਤੇ ਯਤਨ ਵੀ ਪ੍ਰਸ਼ੰਸਾਯੋਗ ਹਨ।
ਸਮਾਗਮ ਦੌਰਾਨ ਦੌਰਾਨ ਪ੍ਰਸਿੱਧ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂ.ਕੇ ਨੇ ਸੰਬੋਧਨ ਕਰਦਿਆਂ ਤਿੰਨਾਂ ਸ਼ਖ਼ਸੀਅਤਾਂ ਦੇ ਪੰਥਕ ਕਾਰਜਾਂ ਬਾਰੇ ਵਿਸਥਾਰਤ ਜਾਣਕਾਰੀ ਦੇਣ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀਆਂ ਤਸਵੀਰਾਂ ਲਗਾਉਣ ਸਬੰਧੀ ਲਏ ਫੈਸਲੇ ਵਾਸਤੇ ਧੰਨਵਾਦ ਕੀਤਾ।ਪੁੱਜੀਆਂ ਸ਼ਖ਼ਸੀਅਤਾਂ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਭਾਈ ਸੀਤਲ ਸਿੰਘ ਦੇ ਪਰਿਵਾਰਕ ਮੈਂਬਰ ਵਿੱਚੋਂ ਬੀਬੀ ਸੰਗੀਤਾ ਕੌਰ ਸੀਤਲ, ਮੁਖਤਾਰ ਸਿੰਘ, ਬੀਬੀ ਪ੍ਰਮਿੰਦਰ ਕੌਰ ਸੀਤਲ, ਅਮਰਦੀਪ ਸਿੰਘ ਸੀਤਲ, ਸੁਰਿੰਦਰ ਸਿੰਘ ਅਟਾਰੀਵਾਲਾ ਦੇ ਪਰਿਵਾਰ ਵਿੱਚੋਂ ਬੀਬੀ ਸੁਰਜੀਤ ਕੌਰ ਅਟਾਰੀਵਾਲਾ, ਬੀਬੀ ਕਮਲਜੀਤ ਕੌਰ, ਬੀਬੀ ਸ਼ਰਨਜੀਤ ਕੌਰ, ਕਬੀਰ ਸਿੰਘ, ਸਾਹਿਬ ਸਿੰਘ, ਅਮਰਜੀਤ ਸਿੰਘ, ਬੀਬੀ ਕਰਨਜੀਤ ਕੌਰ, ਮਹਾਂਬੀਰ ਸਿੰਘ, ਗਿਆਨੀ ਗੁਰਜੰਟ ਸਿੰਘ, ਸੁਰਿੰਦਰ ਸਿੰਘ ਤੇ ਇੰਦਰ ਸਿੰਘ ਜੰਮੂ ਦੇ ਪਰਿਵਾਰ ਵਿੱਚੋਂ ਬੀਬੀ ਨਿਰਮਲ ਕੌਰ, ਅਮਰਦੀਪ ਸਿੰਘ, ਬੀਬੀ ਹਰਜੀਤ ਕੌਰ, ਜਥੇਦਾਰ ਜਗਦੇਵ ਸਿੰਘ, ਸੁਖਵਿੰਦਰ ਸਿੰਘ, ਸੁੱਚਾ ਸਿੰਘ, ਹਰਬੀਰ ਸਿੰਘ, ਅਵਤਾਰ ਸਿੰਘ ਤੇ ਨਿਰਮਲ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media