Wednesday, June 18, 2025
Breaking News

ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਮਾਰਗ ’ਤੇ ਸ਼੍ਰੋਮਣੀ ਕਮੇਟੀ ਨੇ ਲਗਾਈ ਵੱਡਅਕਾਰੀ ਸਕਰੀਨ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਮਾਰਗ ’ਤੇ ਗੁਰਦੁਆਰਾ ਸਾਰਾਗੜ੍ਹੀ ਨਜ਼ਦੀਕ ਇਕ ਵੱਡ-ਅਕਾਰੀ ਸਕਰੀਨ ਸਥਾਪਿਤ ਕੀਤੀ ਹੈ। ਜਿਸ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਚਲਾਇਆ ਜਾਵੇਗਾ।ਇਸ ਸਕਰੀਨ ਦੀ ਸੇਵਾ ਦੁਬਈ ਵਾਸੀ ਜਸਪ੍ਰੀਤ ਸਿੰਘ ਓਬਰਾਏ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ।ਇਸ ਸਕਰੀਨ ਦਾ ਉਦਘਾਟਨ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਰਸਤੇ ’ਤੇ ਵੱਡੀਆਂ ਸਕਰੀਨਾਂ ਲਗਾਈਆਂ ਗਈਆਂ ਸਨ, ਜਿਥੇ ਗੁਰਬਾਣੀ ਕੀਰਤਨ ਚੱਲਦਾ ਸੀ।ਪਰੰਤੂ ਦੁੱਖ ਦੀ ਗੱਲ ਹੈ ਕਿ ਪੰਜਾਬ ਦੀ ਮੌਜੂਦਾ ਸਰਕਾਰ ਸੰਗਤ ਦੀਆਂ ਭਾਵਨਾਵਾਂ ਦੇ ਵਿਰੁੱਧ ਸਕਰੀਨਾਂ ’ਤੇ ਆਪਣੀਆਂ ਮਸ਼ਹੂਰੀਆਂ ਚਲਾ ਰਹੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਰਕਾਰ ਸਿੱਖ ਮਸਲਿਆਂ ਪ੍ਰਤੀ ਬਿਲਕੁੱਲ ਸੰਜ਼ੀਦਾ ਨਹੀਂ ਹੈ।ਉਨ੍ਹਾਂ ਕਿਹਾ ਕਿ ਫਿਲਹਾਲ ਇਕ ਸਕਰੀਨ ਸਥਾਪਿਤ ਕੀਤੀ ਗਈ ਹੈ ਅਤੇ ਜਲਦ ਹੀ ਇਸ ਦੇ ਵਿਸਥਾਰ ਤਹਿਤ ਹੋਰ ਸਕਰੀਨਾਂ ਵੀ ਲਗਾਈਆਂ ਜਾਣਗੀਆਂ, ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਕੀਰਤਨ ਦਾ ਪ੍ਰਸਾਰਣ ਹੋਵੇਗਾ।ਉਨ੍ਹਾਂ ਸਕਰੀਨ ਦੀ ਸੇਵਾ ਕਰਨ ਵਾਲੇ ਓਬਰਾਏ ਪਰਿਵਾਰ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਹਰਪਾਲ ਸਿੰਘ ਜੱਲਾ, ਅਮਰੀਕ ਸਿੰਘ ਵਿਛੋਆ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ਼ਾਹਬਾਜ਼ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਨਿਸ਼ਾਨ ਸਿੰਘ ਸੁਪਰਡੈਂਟ, ਸੀ.ਸੀ.ਟੀ.ਵੀ ਇੰਚਾਰਜ਼ ਸਾਹਬ ਸਿੰਘ ਆਦਿ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …