Thursday, November 21, 2024

ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਣਗੇ ਸਰਕਾਰੀ ਮੈਡੀਕਲ ਕਾਲਜ – ਸਿਹਤ ਮੰਤਰੀ

ਕਿਹਾ, ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ ਸਰਕਾਰੀ ਮੈਡੀਕਲ ਕਾਲਜ ਦਾ ਸ਼ਤਾਬਦੀ ਸਮਾਗਮ

ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਸਰਕਾਰੀ ਮੈਡੀਕਲ ਕਾਲਜ ਦੇ 100 ਸਾਲ ਪੂਰਾ ਹੋਣ ’ਤੇ ਵੱਡੇ ਪੱਧਰ ਤੇ ਸਮਾਗਮ 17 ਤੋਂ 19 ਨਵੰਬਰ 2023 ਤੱਕ ਕਰਵਾਏ ਜਾਣਗੇ।ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ਼ਾਮਲ ਹੋਣਗੇ।ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਦੀ ਦਿੱਖ ਨੂੰ ਸਵਾਰਿਆ ਜਾਵੇਗਾ।ਮੈਡੀਕਲ ਕਾਲਜ ਦੇ ਡਾਕਟਰਾਂ ਨਾਲ ਮੀਟਿੰਗ ਕਰਦਿਆਂ ਉਨਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦਾ ਇਤਿਹਾਸ ਗੌਰਵਮਈ ਰਿਹਾ ਹੈ।ਇਸ ਕਾਲਜ ਤੋਂ ਕਈ ਡਾਕਟਰ ਪੜ੍ਹ ਕੇ ਵਿਸ਼ਵ ਪ੍ਰਸਿੱਧ ਹੋਏ ਹਨ।ਉਨਾਂ ਦੱਸਿਆ ਕਿ ਹੁਣ ਤੱਕ ਪੀ.ਜੀ.ਆਈ ਚੰਡੀਗੜ੍ਹ ਦੇ 9 ਡਾਇਰੈਕਟਰਾਂ ਵਿਚੋਂ 5 ਡਾਇਰੈਕਟਰ ਇਸ ਮੈਡੀਕਲ ਕਾਲਜ ਦੇ ਵਿਦਿਆਰਥੀ ਰਹੇ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਮੁਹੱਲਾ ਕਲੀਨਿਕਾਂ ਵਿੱਚ ਹੁਣ ਤੱਕ 60 ਲੱਖ ਤੋਂ ਵੱਧ ਲੋਕ ਆਪਣਾ ਇਲਾਜ਼ ਕਰਵਾ ਚੁੱਕੇ ਹਨ।ਇਨਾਂ ਕਲੀਨਿਕਾਂ ਵਿੱਚ ਮਰੀਜਾਂ ਦੇ ਸਾਰੇ ਟੈਸਟ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਉਨਾਂ ਕਿਹਾ ਕਿ ਜਲਦ ਹੀ ਸਿਹਤ ਵਿਭਾਗ ਵਿੱਚ ਖਾਲੀ ਪਈਆਂ ਆਸਾਮੀਆਂ ਨੂੰ ਪੁਰ ਕਰ ਦਿੱਤਾ ਜਾਵੇਗਾ।
ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮੈਡੀਕਲ ਕਾਲਜ ਤੇ ਹਸਪਤਾਲ ਨਿਕਟ ਭਵਿੱਖ ਵਿੱਚ ਮਰੀਜ਼ਾਂ ਲਈ ਹਰ ਤਰਾਂ ਦੀ ਵਿਸ਼ਵ ਪੱਧਰੀ ਸਿਹਤ ਸਹੂਲਤ ਨਾਲ ਲੈਸ ਹੋਣਗੇ ਅਤੇ ਮਰੀਜ਼ਾਂ ਨੂੰ ਹਸਪਤਾਲ ਤੋਂ ਬਾਹਰ ਨਹੀਂ ਜਾਣਾ ਪਵੇਗਾ।ਮੰਤਰੀ ਬਲਬੀਰ ਸਿੰਘ ਨੇ ਗੁਰੂ ਨਾਨਕ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਪ੍ਰਬੰਧਕੀ ਅਧਿਕਾਰੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਪੰਜਾਬ ਨੂੰ ਤੰਦਰੁਸਤ ਤੇ ਖੁਸ਼ਹਾਲ ਵੇਖਣ ਦਾ ਹੈ, ਜਿਸ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।ਉਨਾਂ ਕਿਹਾ ਕਿ ਮੈਡੀਕਲ ਕਾਲਜ ਦੀ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ ਨਵਾਂ ਪ੍ਰਬੰਧਕੀ ਬਲਾਕ ਉਸਾਰਨ, ਡਾਕਟਰਾਂ ਲਈ ਨਵੇਂ ਘਰ, ਨਰਸਿੰਗ ਕਾਲਜ ਨੂੰ ਵਾਤਾਵਅਨਕੂਲ ਕਰਨ, ਮਲਟੀ ਲੈਵਲ ਪਾਰਕਿੰਗ ਨੂੰ ਚਾਲੂ ਕਰਨ, ਬਲੱਡ ਬੈਂਕ ਨੂੰ ਵੱਡਾ ਕਰਨ ਅਤੇ ਹਸਪਤਾਲ ਵਿਚ ਡਾਕਟਰਾਂ, ਸਟਾਫ ਤੇ ਮਰੀਜ਼ਾਂ ਲਈ ਤਿੰਨ ਕੰਟੀਨਾਂ ਬਨਾਉਣ ਦਾ ਐਲਾਨ ਵੀ ਕੀਤਾ।ਸਿਹਤ ਮੰਤਰੀ ਨੇ ਸਟੇਟ ਕੈਂਸਰ ਇੰਸਟੀਚਿਊਟ ਦੀ ਇਮਾਰਤ ਦਾ ਕੰਮ ਥੀਏਟਰ ਕੰਪਲੈਕਸ, ਐਗਜਾਮੀਨੇਸ਼ਨ ਹਾਲ, ਨਵੇਂ ਮੈਡੀਕਲ ਵਾਰਡਾਂ, ਓ.ਟੀ ਤੇ ਆਈ.ਸੀ.ਯੂ ਕੰਪਲੈਕਸ, ਐਡਵਾਂਸ ਟਰੋਮਾ ਸੈਂਟਰ, ਪੈਟ ਤੇ ਗਾਮਾ ਸਕੈਟ ਸੈਂਟਰ ਦੀ ਉਸਾਰੀ ਆਦਿ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ।
ਇਸ ਤੋਂ ਪਹਿਲਾਂ ਸਿਹਤ ਮੰਤਰੀ ਵਲੋਂ ਸਿਵਲ ਹਸਪਤਾਲ ਦਾ ਦੌਰਾ ਵੀ ਕੀਤਾ ਗਿਆ।ਉਨਾਂ ਨੇ ਆਈ.ਸੀ.ਯੂ, ਵਾਰਡਾਂ ਵਿੱਚ ਜਾ ਕੇ ਪ੍ਰਬੰਧ ਦੇਖੇ ਅਤੇ ਆਪਣੀ ਤਸੱਲੀ ਪ੍ਰਗਟਾਈ ਅਤੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ।
ਇਸ ਮੌਕੇ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਪ੍ਰਿੰਸੀਪਲ ਮੈਡੀਕਲ ਕਾਲਜ ਰਾਜੀਵ ਦੇਵਗਨ, ਵਾਇਸ ਪਿ੍ਰੰਸੀਪਲ ਡਾ. ਜੇ.ਪੀ ਅਤਰੀ, ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ, ਐਕਸੀਐਨ ਚਰਨਦੀਪ ਸਿੰਘ, ਸਿਵਲ ਸਰਜਨ ਡਾ. ਵਿਜੈ ਕੁਮਾਰ ਤੋਂ ਇਲਾਵਾ ਸਾਰੇ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …