ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਹੈਂਡਬਾਲ ਦੀ ਟੀਮ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਟੂਰਨਾਮੈਂਟ ’ਚ ਹਿੱਸਾ ਲੈਂਦਿਆਂ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਉਕਤ ਮੁਕਾਬਲੇ ਦੌਰਾਨ ਸਕੂਲ ਟੀਮ ਅੰਡਰ-17 ਨੇ ਪਹਿਲਾਂ ਸਥਾਨ ਅਤੇ ਅੰਡਰ-14 ਨੇ ਦੁਜਾ ਸਥਾਨ ਹਾਸਲ ਕਰ ਕੇ ਆਪਣੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਇਸ ਮੌਕੇ ਸ੍ਰੀਮਤੀ ਨਾਗਪਾਲ ਨੇ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਖੇਡਾਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Check Also
ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ- ਰਘੂਜੀਤ ਸਿੰਘ ਵਿਰਕ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਜਥੇਦਾਰ ਨਿਯੁੱਕਤ ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) …