ਸਮਰਾਲਾ, 26 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਮਰਾਲਾ ਵਿਖੇ ਪ੍ਰਿੰਸੀਪਲ ਰਜਿੰਦਰ ਸਿੰਘ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਨਸ਼ਿਆਂ ਦੀ ਵੱਧ ਰਹੀ ਅਲਾਮਤ ਖਿਲਾਫ਼ ਲੋਕ ਮੋਰਚਾ ਪੰਜਾਬ ਦੇ ਸਥਾਨਕ ਆਗੂ ਕੁਲਵੰਤ ਸਿੰਘ ਤਰਕ ਸਵੇਰ ਦੀ ਸਭਾ ’ਚ ਵਿਦਿਆਰਥਣਾਂ ਦੇ ਰੂ-ਬ-ਰੂ ਹੋਏ।ਆਪਣੇ ਵਿਚਾਰ ਸਾਂਝੇ ਕਰਦਿਆਂ ਉਹਨਾਂ ਕਿਹਾ ਕਿ ਇਸ ਚਿੰਤਾਜਨਕ ਸਥਿਤੀ ’ਚ ਜਿਥੇ ਇਕ ਪਾਸੇ ਪੰਜਾਬ ਅਤੇ ਹੋਰ ਸੂਬਿਆਂ ’ਚ ਸਿੰਥੈਟਿਕ ਨਸ਼ੇ ਚਿੱਟਾ, ਸਮੈਕ, ਹੀਰੋਇਨ ਆਦਿ ਦੀ ਭਰਮਾਰ ਹੋਣ ਕਰਕੇ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਆਪਣੀ ਮਾਰ ਹੇਠ ਲੈ ਰਹੇ ਹਨ, ਉਥੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਦੇ ਵਿਦਿਆਰਥੀਆਂ (ਲੜਕੇ/ਲੜਕੀਆਂ) ਨੂੰ ਵੀ ਨਸ਼ੇ ਦੇ ਸੁਦਾਗਰ ਗੰੁਮਰਾਹ ਕਰਕੇ ਆਪਣੀ ਲਪੇਟ ’ਚ ਲੈ ਰਹੇ ਹਨ।ਉਨ੍ਹਾਂ ਕਿਹਾ ਕਿ ਜਿਸ ਨਾਲ ਸਾਡੇ ਨੌਜੁਆਨਾਂ ਦੀ ਸਿਹਤ ਤੇ ਧੰਨ ਦੀ ਬਰਬਾਦੀ ਹੋ ਰਹੀ ਹੈ।ਵੱਖ-ਵੱਖ ਰਾਜਨੀਤਕ ਪਾਰਟੀਆਂ ਦੀਆਂ ਸਰਕਾਰਾਂ ਨਸ਼ਿਆਂ ਦੇ ਇਸ ਕਾਲ਼ੇ ਧੰਦੇ ਨੂੰ ਰੋਕਣ ’ਚ ਅਸਮਰੱਥ ਰਹੀਆਂ।ਪਰ ਲੋਕ ਪੱਖੀ ਜਨਤਕ ਜਮਹੂਰੀ ਜਥੇਬੰਦੀਆਂ ਲਗਾਤਾਰ ਨਸ਼ੇ ਰੋਕਣ ਲਈ ਇਕਜੁੱਟ ਹੋ ਕੇ ਸੰਘਰਸ਼ ਕਰ ਰਹੀਆਂ ਹਨ।ਪ੍ਰਿੰਸੀਪਲ ਰਜਿੰਦਰ ਸਿੰਘ ਦੀ ਅਗਵਾਈ ’ਚ ਬੱਚਿਆਂ ਤੇ ਸਟਾਫ਼ ਨੇ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਤੇ ਇਹਨਾਂ ਨੂੰ ਖਤਮ ਕਰਨ ’ਚ ਬਣਦਾ ਰੋਲ ਅਦਾ ਕਰਨ ਦਾ ਅਹਿਦ ਲਿਆ।ਸਕੂਲ ਮੁਖੀ ਰਜਿੰਦਰ ਸਿੰਘ ਤੇ ਸਮੂਹ ਸਟਾਫ਼ ਵਲੋਂ ਕੁਲਵੰਤ ਸਿੰਘ ਤਰਕ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …