Saturday, October 3, 2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ‘ਰੁੱਖ ਲਗਾਓ ਜੀਵਨ ਬਚਾਓ’ ਮਕਸਦ ਤਹਿਤ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਲਜ ਦੀ ਸੁੰਦਰਤਾ ਅਤੇ ਹਰਿਆਵਲ ’ਚ ਵਾਧਾ ਕਰਨ ਲਈ ਪ੍ਰੋ: ਸੋਨੀਆ, ਪ੍ਰੋ: ਗਗਨਪ੍ਰੀਤ ਕੌਰ, ਪ੍ਰੋ: ਇੰਦਰਪ੍ਰੀਤ ਕੌਰ ਅਤੇ ਪ੍ਰੋ: ਜਗਦੀਪ ਕੌਰ ਨੇ ਪੌਦੇ ਲਗਾਏ ਗਏ।ਪ੍ਰਿੰ. ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ ਵਾਤਾਵਰਣ ਪ੍ਰਦੂਸ਼ਣ ਬਾਰੇ ਜਾਗਰੂਕ ਕਰਦਿਆਂ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਵੀ ਪੌਦੇ ਲਗਾਏ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …