ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨਰ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਦੀ ਯੋਗਤਾ ਮਿਤੀ ਦੇ ਆਧਾਰ ਤੇ ਫੋਟੋ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਨਿਰਧਾਰਤ ਸਥਾਨਾਂ ਤੇ ਕਰ ਦਿੱਤੀ ਗਈ ਹੈ।ਇਹ ਵੋਟਰ ਸੂਚੀ ਆਮ ਜਨਤਾ ਦੇ ਵੇਖਣ ਲਈ ਸਬੰਧਤ ਬੀ.ਐਲ.ਓਜ਼, ਦਫ਼ਤਰ ਚੋਣਕਾਰ ਰਜਿਸਟ੍ਰੇਸ਼ਨ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫ਼ਤਰ ਵਿੱਖੇ 9 ਦਸਬੰਰ 2023 ਤੱਕ ਉਪਲੱਬਧ ਰਹੇਗੀ।ਵੋਟਰ ਸੂਚੀ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀ ਵੈਬਸਾਈਟ www.ceopunjab.gov.in ‘ਤੇ ਵੀ ਉਪਲੱਬਧ ਹੈ।
ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਦਾਅਵੇ /ਇਤਰਾਜ 9 ਦਸੰਬਰ ਤੱਕ ਪ੍ਰਾਪਤ ਕੀਤੇ ਜਾਣੇ ਹਨ। ਉਨਾਂ ਕਿਹਾ ਕਿ ਜੋ ਵੀ ਨਾਗਰਿਕ 1 ਜਨਵਰੀ 2024 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਹੋਵੇਗਾ, ਉਹ ਆਪਣੀ ਵੋਟ ਰਜਿਸਟ੍ਰੇਸ਼ਨ ਲਈ ਫਾਰਮ 6 ਪੁੁਰ ਕਰਕੇ ਜਮ੍ਹਾ ਕਰਵਾ ਸਕਦਾ ਹੈ ਅਤੇ ਵੋਟ ਕਟਵਾਉਣ ਲਈ ਫਾਰਮ 7 ਜਾਂ ਕਿਸੇ ਤਰ੍ਹਾਂ ਦੀ ਦਰੁੱਸਤੀ ਕਰਵਾਉਣ ਲਈ ਫਾਰਮ 8 ਪੁਰ ਕਰਕੇ ਅਪਲਾਈ ਕਰ ਸਕਦਾ ਹੈ।
ਵਧੀਕ ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਹਦਾਇਤਾਂ ਅਨੁਸਾਰ 4 ਨਵੰਬਰ 2023, 5 ਨਵੰਬਰ 2023 ਅਤੇ 2 ਦਸੰਬਰ 2023 ਅਤੇ 3 ਦਸੰਬਰ 2023 ਨੂੰ ਸਮੂਹ ਬੀ.ਐਲ.ਓਜ਼ ਅਲਾਟ ਕੀਤੇ ਗਏ ਪੋਲਿੰਗ ਸਟੇਸ਼ਨਾਂ ’ਤੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਸਵੇਰ 9:00 ਵਜੇਂ ਤੋਂ ਸ਼ਾਮ 5:00 ਵਜੇ ਤੱਕ ਬੈਠਣਗੇ। ਉਨਾਂ ਕਿਹਾ ਕਿ ਇਹ ਦਾਅਵੇ ਅਤੇ ਇਤਰਾਜ ਆਨਲਾਈਨ voters.eci.gov.in ਤੇ ਲਾਗਇਨ ਕਰਕੇ ਵੀ ਅਪਲਾਈ ਕੀਤੇ ਜਾ ਸਕਦੇ ਹਨ। ਉਨਾਂ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਸਰਸਰੀ ਸੁਧਾਈ ਦੇ ਇਸ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰਾ ਪੂਰਾ ਸਹਿਯੋਗ ਦਿੱਤਾ ਜਾਵੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …