Sunday, September 13, 2026

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਲਿਟ ਆਰਟ ਮੁਕਾਬਲੇ ’ਚ ਫਸਟ ਰਨਰਅੱਪ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਵਿਜ਼ਨਰੀ ਵੈਂਚਰਜ਼ ਮੁਕਾਬਲੇ ’ਚ ਵਧੀਆ ਪ੍ਰ੍ਰਰਸ਼ਨ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਵਿਦਿਆਰਥੀਆਂ ਨੇ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ’ ਵਿਖੇ ਵੱਖ-ਵੱਖ ਵਿਸ਼ਿਆਂ ’ਤੇ ਅਧਾਰਿਤ ਮੁਕਾਬਲਿਆਂ ਦੌਰਾਨ ਲਿਟ ਆਰਟ ਮੁਕਾਬਲੇ ’ਚ ਬਿਹਤਰੀਨ ਕਾਰਗੁਜ਼ਾਰੀ ਦਿਖਾਉਂਦਿਆਂ ਫਸਟ ਰਨਰਅੱਪ ਸਥਾਨ ਪ੍ਰਾਪਤ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਦੱਸਿਆ ਕਿ ਵਿਜ਼ਨਰੀ ਵੈਂਚਰਜ਼ ਮੁਕਾਬਲੇ ’ਚ ਏਕਸਪ੍ਰੀਤ ਕੌਰ ਅਤੇ ਇਸ਼ਿਤਾ ਮਿਨਹਾਸ ਦੀ ਟੀਮ ਨੇ ਫ਼ਸਟ ਰਨਰਅੱਪ ਸਥਾਨ ਹਾਸਲ ਕੀਤਾ ਹੈ।ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …