ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ) – ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਮੌਕੇ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ-ਏ-ਮਲੇਰਕੋਟਲਾ ਸ਼ੇਰ ਮੁਹੰਮਦ ਖਾਂ ਦੇ ਪਰਿਵਾਰ ਦੀ ਆਖਰੀ ਬੇਗ਼ਮ ਮੁਨੱਵਰ ਉਲ ਨਿਸਾ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਨਵਾਬ ਮਲੇਰਕੋਟਲਾ ਦਾ ਨਾਂ ਸਤਿਕਾਰ ਵਜੋਂ ਦਰਜ਼ ਹੈ ਅਤੇ ਕੌਮ ਇਨ੍ਹਾਂ ਦੇ ਵੰਸ਼ਜਾਂ ਦਾ ਵੀ ਹਮੇਸ਼ਾਂ ਆਦਰ ਕਰਦੀ ਰਹੀ ਹੈ।ਉਨ੍ਹਾਂ ਕਿਹਾ ਕਿ ਮਲੇਰਕੋਟਲਾ ਵੰਸ਼ ਦੀ ਆਖਰੀ ਬੇਗ਼ਮ ਮੁਨੱਵਰ ਉਲ ਨਿਸਾ ਦੇ ਚਲਾਣੇ ਨਾਲ ਦਿਲੀ ਦੁੱਖ ਹੋਇਆ ਹੈ।ਐਡਵੋਕੇਟ ਧਾਮੀ ਨੇ ਆਖਿਆ ਕਿ ਨਵਾਬ ਮਲੇਰਕੋਟਲਾ ਵੱਲੋਂ ਹੱਕ-ਸੱਚ ਲਈ ਉਠਾਈ ਅਵਾਜ਼ ਨੂੰ ਸਿੱਖ ਕੌਮ ਹਮੇਸ਼ਾਂ ਯਾਦ ਰੱਖੇਗੀ।
ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੇਗ਼ਮ ਮੁਨੱਵਰ ਉਲ ਨਿਸਾ ਨੂੰ ਅਪ੍ਰੈਲ 2023 ਵਿਚ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਵਿਸ਼ੇਸ਼ ਸਮਾਗਮ ਕਰਕੇ ਸਨਮਾਨਿਤ ਵੀ ਕੀਤਾ ਗਿਆ ਸੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …