Tuesday, September 15, 2026

ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਫਤਹਿਗੜ੍ਹ ਸਾਹਿਬ ਦੇ ਪਿੰਡ ਜਵੰਧਾ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਰੁਪਿੰਦਰ ਸਿੰਘ ਨੇ ਭੇਜੀ ਈਮੇਲ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਰਤਨ ਦਰਬਾਰ ਵਿੱਚ ਭਾਈ ਗੁਰਮੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਦੇ ਜਥੇ ਵਲੋਂ ਇਲਾਹੀ ਕਥਾ-ਕੀਰਤਨ ਕਰਕੇ ਸਮੂਹ ਸੰਗਤ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੱਤੀ।ਪ੍ਰਬੰਧਕ ਕਮੇਟੀ ਵਲੋਂ ਇਸ ਸਮੇਂ ਸਮੂਹ ਸੰਗਤਾਂ ਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …