Wednesday, May 28, 2025
Breaking News

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦਾ ਕੀਤਾ ਨਿਰੀਖਣ

ਪਠਾਨਕੋਟ, 28 ਅਕਤੂਬਰ (ਪੰਜਾਬ ਪੋਸਟ ਬਿਊਰੋ ) – ਸਰਨਾ ਵਿਖੇ ਨਹਿਰ ਦੇ ਕਿਨਾਰੇ ਬਣਾਈ ਗਈ ਪਾਰਕ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵਿਸੇਸ ਤੋਰ ਤੇ ਪਹੁੰਚੇ ਉਨ੍ਹਾਂ ਵੱਲੋਂ ਸਾਰੀ ਪਾਰਕ ਦਾ ਨਿਰੀਖਣ ਕੀਤਾ ਗਿਆ।ਧਰਮਵੀਰ ਸਿੰਘ ਵਣ ਮੰਡਲ ਅਫਸਰ ਪਠਾਨਕੋਟ, ਨਰੇਸ ਕੁਮਾਰ ਸੈਣੀ ਪ੍ਰਧਾਨ ਬੀ.ਸੀ ਵਿੰਗ ਪਠਾਨਕੋਟ, ਸੋਹਣ ਲਾਲ ਸਾਬਕਾ ਕੌਂਸਲਰ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਅਜੀਤ ਸੈਣੀ, ਵਰਿੰਦਰ ਜੀਤ ਸਿੰਘ ਰੇਂਜ ਅਫਸਰ, ਸੰਦੀਪ ਕੁਮਾਰ ਅਤੇ ਹੋਰ ਪਾਰਟੀ ਕਾਰਜਕਰਤਾ ਹਾਜ਼ਰ ਸਨ।
ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਸਰਨਾ ਵਿਖੇ ਵਣ ਵਿਭਾਗ ਵਲੋਂ ਬਣਾਈ ਗਈ ਪਾਰਕ ਸਰਨਾ ਨਿਵਾਸੀਆਂ ਦੇ ਲਈ ਬਹੁਤ ਹੀ ਵੱਡਾ ਤੋਹਫਾ ਹੈ।ਉਨ੍ਹਾਂ ਕਿਹਾ ਕਿ ਪਾਰਕ ਵਿੱਚ ਹੋਰ ਵੀ ਜਿਆਦਾ ਕੰਮ ਕਰਵਾਏ ਜਾ ਸਕਦੇ ਹਨ ਤਾਂ ਜੋ ਲੋਕਾਂ ਨੂੰ ਸਵੇਰ ਅਤੇ ਸਾਮ ਦੇ ਸਮੇਂ ਇੱਕ ਵਧੀਆ ਸੈਰਗਾਹ ਮਿਲ ਸਕੇ।ਉਨ੍ਹਾਂ ਵਣ ਮੰਡਲ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਪਰਾਲੇ ਕੀਤੇ ਜਾਣ ਕਿ ਇਸ ਪਾਰਕ ਨੂੰ ਹੋਰ ਬਿਹਤਰ ਢੰਗ ਦੇ ਨਾਲ ਕਿਸ ਤਰ੍ਹਾਂ ਸੁੰਦਰ ਬਣਾਇਆ ਜਾ ਸਕਦਾ ਹੈ ਤਾਂ ਜੋ ਲੋਕ ਇਸ ਤੋਂ ਲਾਹਾ ਲੈ ਸਕਣ।ਉਨ੍ਹਾਂ ਕਿਹਾ ਕਿ ਇਸ ਪਾਰਕ ਦਾ ਉਪਯੋਗ ਸਰਨਾ ਨਿਵਾਸੀ ਯੋਗਾ ਦੇ ਲਈ ਕਰ ਸਕਦੇ ਹਨ, ਕਿਉਂਕਿ ਕੁਦਰਤ ਦੀ ਗੋਦ ਵਿੱਚ ਬਣਾਈ ਗਈ ਇਹ ਪਾਰਕ ਲੋਕਾਂ ਦੀ ਸਿਹਤ ਦੇ ਲਈ ਬਹੁਤ ਲਾਹੇਮੰਦ ਹੋ ਸਕਦੀ ਹੈ।ਕੈਬਨਿਟ ਮੰਤਰੀ ਪੰਜਾਬ ਨੇ ਮਹਿਲਾਵਾਂ ਦੀਆਂ ਮੰਗਾਂ ਜਲਦੀ ਪੂਰੀਆਂ ਕਰਨ ਦਾ ਭਰੋਸਾ ਵੀ ਦਿੱਤਾ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …