ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ, ਜਿਸ ਦੇ ਭੋਗ 30 ਅਕਤੂਬਰ 2023 ਨੂੰ ਪਾਏ ਜਾਣਗੇ।ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵੱਲੋਂ ਹਰ ਸਾਲ ਵੱਡੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਹੈ।ਉਨ੍ਹਾਂ ਦੱਸਿਆ ਕਿ 29 ਅਕਤੂਬਰ ਨੂੰ ਰਾਤ 7:00 ਵਜੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ/ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਹੋਵੇਗਾ।ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਰਾਗਾਂ ’ਤੇ ਅਧਾਰਿਤ ਕੀਰਤਨ ਰਾਹੀਂ ਹਾਜ਼ਰੀ ਭਰਨਗੇ।30 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਰਾ ਦਿਨ ਧਾਰਮਿਕ ਦੀਵਾਨ ਸੱਜਣਗੇ ਅਤੇ ਕਵੀ ਦਰਬਾਰ ਹੋਵੇਗਾ।30 ਅਕਤੂਬਰ ਨੂੰ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ ਅਤੇ ਰਾਤ ਨੂੰ ਸੁੰਦਰ ਦੀਪਮਾਲਾ ਵੀ ਕੀਤੀ ਜਾਵੇਗੀ।ਉਨ੍ਹਾਂ ਸੰਗਤਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media