Monday, June 2, 2025
Breaking News

ਯੂਨੀਵਰਸਿਟੀ `ਚ ਅੰਮ੍ਰਿਤਸਰ ਜ਼ਿਲਿਆਂ ਦੇ ਕਾਲਜਾਂ ਦਾ ਏ ਜ਼ੋਨ ਯੁਵਕ ਮੇਲਾ ਸੰਪਨ

ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅੰਮ੍ਰਿਤਸਰ ਜ਼ਿਲਿਆਂ ਦਾ `ਏ` ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਮਿਠੀਆਂ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ।ਇਸ `ਏ` ਜ਼ੋਨ ਦੇ `ਏ` ਡਵੀਜ਼ਨ ਦੀ ਚੈਂਪੀਅਨਸ਼ਿਪ ਵੱਖ-ਵੱਖ ਆਈਟਮਾਂ ਵਿੱਚ ਜਿੱਤਾਂ ਪ੍ਰਾਪਤ ਕਰਦਿਆਂ ਖ਼ਾਲਸਾ ਕਾਲਜ ਅੰਮ੍ਰਿਤਸਰ ਅਤੇ `ਬੀ` ਡਵੀਜ਼ਨ ਵਿੱਚ ਓਵਰਆਲ ਚੈਂਪੀਅਨਸ਼ਿਪ ਐਸ.ਡੀ.ਐਸ.ਪੀ.ਐਮ ਕਾਲਜ ਫਾਰ ਵੁਮੈਨ ਰਈਆ ਨੇ ਜਿੱਤੀ।
ਡੀਨ, ਵਿਦਿਆਰਥੀ ਭਲਾਈ, ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਅਤੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ਼ ਡਾ. ਅਮਨਦੀਪ ਸਿੰਘ ਨੇ ਜੇਤੂ ਟੀਮਾਂ ਨੂੰ ਟਰਾਫੀਆਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ।
ਇਸ ਦੇ `ਏ` ਡਿਵੀਜ਼ਨ ਵਿਚ ਦੂਜਾ ਅਤੇ ਤੀਜਾ ਸਥਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੁਮੈਨ ਅੰਮ੍ਰਿਤਸਰ ਨੇ ਕ੍ਰਮਵਾਰ ਪ੍ਰਾਪਤ ਕੀਤਾ ਜਦੋਂਕਿ `ਬੀ` ਡਵੀਜ਼ਨ ਵਿਚ ਸ਼ਾਹਜ਼ਾਦਾ ਨੰਦ ਕਾਲਜ, ਅੰਮ੍ਰਿਤਸਰ ਅਤੇ ਟੀ.ਐਸ.ਜੀ.ਜੀ.ਐਸ ਖ਼ਾਲਸਾ ਕਾਲਜ ਅੰਮ੍ਰਿਤਸਰ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਜੇਤੂਆਂ ਵਿੱਚ ਆਪਣਾ ਨਾਮ ਦਰਜ਼ ਕਰਵਾਇਆ।
ਪ੍ਰੋ. ਬੇਦੀ ਨੇ ਜੇਤੂ ਟੀਮਾਂ ਦੇ ਵਿਦਿਆਰਥੀਆਂ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਹੋਰ ਮਿਹਤਨ ਕਰਨ ਦੀ ਪ੍ਰੇਰਨਾ ਦਿੱਤੀ।ਦਸਮੇਸ਼ ਆਡੀਟੋਰੀਅਮ `ਚ ਸੰਪਨ ਹੋਏ ਜ਼ੋਨਲ ਯੁਵਕ ਮੇਲੇ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਪ੍ਰੋ. ਬੇਦੀ ਨੇ ਕਿਹਾ ਕਿ ਹੁਣ ਜੇਤੂ ਟੀਮਾਂ ਦੇ ਮੁਕਾਬਲੇ ਅੰਤਰ ਜ਼ੋਨਲ ਯੁਵਕ ਮੇਲੇ ਦੋਰਾਨ ਹੋਣਗੇ।
ਚੈਂਪੀਅਨਸ਼ਿਪ ਟਰਾਫੀਆਂ ਪ੍ਰਦਾਨ ਕਰਨ ਸਮੇਂ ਜੇਤੂ ਟੀਮਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਵੀ ਵੱਡੀ ਗਿਣਤੀ ‘ਚ ਹਾਜ਼ਰ ਸਨ।ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਅੰਤਰ-ਜ਼ੋਨਲ ਯੁਵਕ ਮੇਲਾ ਨਵੰਬਰ ਦੇ ਪਹਿਲੇ ਹਫਤੇ ਕਰਵਾਇਆ ਜਾਵੇਗਾ।

Check Also

ਵਾਤਾਵਰਨ ਦਿਵਸ ‘ਤੇ ਮਾਪਿਆਂ ਅਤੇ ਬੱਚਿਆਂ ਨੂੰ ਵੰਡੇ ਕੱਪੜੇ ਦੇ ਬੈਗ

ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਤਰਵਿੰਦਰ ਕੌਰ ਅਤੇ ਬੀ.ਐਨ.ਓ ਵਿਪਨ …