Monday, October 5, 2026

ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਖੇਡ ਦਿਵਸ ਮਨਾਇਆ

ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਪ੍ਰਿੰਸੀਪਲ ਅਮਨਦੀਪ ਕੌਰ ਦੀ ਰਹਿਨੁਮਾਈ ਹੇਠ ਪਿੱਛਲੇ ਦਿਨੀ ਖੇਡ ਦਿਵਸ ਮਨਾਇਆ ਗਿਆ।ਸਕੂਲ ਦੇ ਪੀ.ਟੀ ਆਈ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਥਲੈਟਿਕਸ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ।ਇਸ ਵਿੱਚ ਅਕੈਡਮੀ ਦੇ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਅੱਵਲ ਆਏ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਆ ਗਿਆ।ਪ੍ਰਿੰਸੀਪਲ ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਖੇਡ ਦਿਵਸ ਦੀ ਮਹੱਤਤਾ ਦੱਸਦੇ ਹੋਏ ਉਨਾਂ ਦੀ ਹੌਸਲਾ ਅਫਜ਼ਾਈ ਕੀਤੀ।ਉਨ੍ਹਾਂ ਇਸ ਮੌਕੇ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …